ਪੰਜਾਬ ਜਲੰਧਰ ਦੇ ਬੀਐਸਐਫ ਚੌਂਕ ਨੇੜੇ ਧਮਾਕੇ ਕਾਰਨ ਦਹਿਸ਼ਤ/ ਚੌਂਕ ’ਚ ਖੜ੍ਹੀ ਐਕਟਿਵਾ ’ਚ ਹੋਇਆ ਜ਼ਬਰਦਸਤ ਧਮਾਕਾ/ ਪੁਲਿਸ ਨੇ ਫੋਰੈਸਿਕ ਟੀਮਾਂ ਦੀ ਮਦਦ ਨਾਲ ਜਾਂਚ ਆਰੰਭੀ By admin - May 6, 2026 0 2 Facebook Twitter Pinterest WhatsApp ਜਲੰਧਰ ਦੇ ਬੀਐਸਐਫ ਚੌਂਕ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਕ ਐਕਟਿਵਾ ਸਕੂਟਰ ਅੰਦਰ ਅਚਾਨਕ ਵੱਡਾ ਧਮਾਕਾ ਹੋ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਧਮਾਕੇ ਬਾਅਦ ਐਕਟਿਵਾ ਦੇ ਚਿੱਥੜੇ ਉਡਦੇ ਦਿਖਾਈ ਦੇ ਰਹੇ ਨੇ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਦੇ ਦੱਸਣ ਮੁਤਾਬਕ ਇਹ ਐਕਟਿਵਾ ਇਕ ਨੌਜਵਾਨ ਵੱਲੋਂ ਖੜੀ ਕੀਤੀ ਗਈ ਸੀ, ਜਿਸ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫੋਰੈਸਿਕ ਟੀਮਾਂ ਦੀ ਵੀ ਮਦਦ ਲਈ ਜਾ ਰਹੀ ਹੈ।