
ਪਿੰਡ ਨਾਰਲਾ ਵਿਖੇ ਉਸ ਵਕਤ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਧਿਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਵਿਰੋਧੀ ਧਿਰ ਦਾ ਇਲਜ਼ਾਮ ਹੈ ਕਿ ਉਨਾਂ ਦੇ ਵਿਅਕਤੀ ਉੱਪਰ ਪਹਿਲੀ ਧਿਰ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਰਸਤਾ ਰੋਕ ਕੇ ਗੋਲੀ ਚਲਾਈ ਗਈ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸੇ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ਦੇ ਪਹਿਲਾਂ ਹਮਲਾ ਕਰਨ ਦੇ ਇਲਜਾਮ ਲਾਏ ਨੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਅਤੇ ਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਮੌਜੂਦ ਸਨ ਕਿ ਇਸ ਦੌਰਾਨ ਪਿੰਡ ਦੇ ਹੀ ਮੁਹਤਬਰ ਵਿਅਕਤੀ ਨਿਰਮਲਜੀਤ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਹਨਾਂ ਦੇ ਘਰ ਵਿੱਚ ਦਾਖਲ ਹੋਇਆ ਅਤੇ ਮਾਰ ਦੇਣ ਦੀ ਨੀਅਤ ਨਾਲ ਉਹਨਾਂ ਤੇ ਸਿੱਧੀਆਂ ਗੋਲੀਆਂ ਚਲਾਈਆਂ ਜਿਸ ਵਿੱਚੋਂ ਦੋ ਗੋਲੀਆਂ ਉਹਨਾਂ ਦੇ ਲੜਕੇ ਦਲੇਰ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਲੱਗੀਆਂ ਹਨ ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਹਨਾਂ ਨੂੰ ਭੇਖੀਵਿੰਡ ਦੇ ਨਿੱਜੀ ਹਸਪਤਾਲ ਵਿਖੇ ਲਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਸੀਰੀਅਸ ਹੋਣ ਦੇ ਚਲਦਿਆਂ ਉਹਨਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੀੜਤਾਂ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਪੁਲਿਸ ਨੂੰ ਉਹਨਾਂ ਵੱਲੋਂ ਪਿਛਲੇ ਤਿੰਨ ਦਿਨ ਪਹਿਲਾਂ ਤੋਂ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਉਹਨਾਂ ਦੀ ਸੁਣਵਾਈ ਕਰਨ ਦੀ ਬਜਾਏ ਅੱਜ ਪੁਲਿਸ ਉਹਨਾਂ ਦੇ ਘਰ ਮੌਕਾ ਵੇਖਣ ਆਈ ਅਤੇ ਜਬਰਦਸਤੀ ਉਹਨਾਂ ਨੂੰ ਗਿਰਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ। ਉੱਥੇ ਹੀ ਜ਼ਖਮੀ ਚਿਹਰੇ ਇਲਾਜ ਸਿਵਿਲ ਹਸਪਤਾਲ ਤਰਨ ਤਰਨ ਵਿਖੇ ਮੌਜੂਦ ਦਲੇਰਾ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਨਿਰਮਲਜੀਤ ਸਿੰਘ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਜਖਮੀ ਕੀਤਾ ਗਿਆ ਹੈ। ਅਤੇ ਉਹ ਇਸ ਵਕਤ ਸਿਵਲਾ ਹਸਪਤਾਲ ਤਰਨ ਤਰਨ ਵਿਖੇ ਦਾਖਲ ਹਨ। ਉਹਨਾਂ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ ਕਰਦਿਆਂ ਭੁਗਤ ਧਿਰ ਵਿਰੁੱਧ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਉਧਰ ਦੂਜੇ ਪਾਸੇ ਵਿਰੋਧੀ ਧਿਰ ਦੇ ਵਿਅਕਤੀ ਕਵਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਿਰਮਲਜੀਤ ਸਿੰਘ ਜੋ ਕਿ ਖੇਤੋ ਪਨੀਰੀ ਨੂੰ ਪਾਣੀ ਦੇ ਕੇ ਵਾਪਸ ਆ ਰਿਹਾ ਸੀ ਤਾਂ ਇਸ ਦੌਰਾਨ ਵਿਰੋਧੀ ਧਿਰ ਦੇ ਵਿਅਕਤੀਆਂ ਵੱਲੋਂ ਹੰਸਲਾ ਹੋ ਕੇ ਉਸ ਉੱਪਰ ਹਮਲਾ ਕਰ ਦਿੱਤਾ ਅਤੇ ਉਸਦੀ ਹੀ ਲਾਸਂਸੀ ਪਿਸਤੌਲ ਨਾਲ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਕਵਲਜੀਤ ਸਿੰਘ ਨੇ ਦੱਸਿਆ ਕਿ ਨਿਰਮਲਜੀਤ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਉਹ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਹੈ ਕਵਲਜੀਤ ਸਿੰਘ ਨੇ ਪ੍ਰਸ਼ਾਸਨ ਪਾਸੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਮੌਕੇ ਤੇ ਪਹੁੰਚੇ ਥਾਣਾ ਖਾਲੜਾ ਦੇ ਐਸਐਚ ਓ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਿੰਡ ਨਾਰਲਾ ਵਿਖੇ ਦੋਵਾਂ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ ਜਿਸ ਵਿੱਚ ਨਿਰਮਲਜੀਤ ਸਿੰਘ ਜਖਮੀ ਦੱਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਹੋਏ ਵਿਵਾਦ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

