ਫਾਜਿਲਕਾ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ/ 1.5 ਕਿੱਲੋ ਹੈਰੋਇਨ, 1 ਕਿੱਲੋ ਅਫੀਮ ਤੇ ਹਥਿਆਰ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
2

ਫਾਜਿਲਕਾ ਪੁਲਿਸ ਵੱਲੋਂ ਸਮੇਜਾ ਕੋਠੀ ਥਾਣਾ ਇਲਾਕੇ ਵਿਚ ਵੱਡੀ ਕਾਰਵਾਈ ਕਰਦਿਆਂ ਦੋ ਮੁਲਜਮਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਕਰਨੈਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਅਤੇ ਬਲਕਾਰ ਸਿੰਘ ਪੁੱਤਰ ਰੋਬਿਨ ਸਿੰਘ ਵਾਸੀ ਮਹਾਤਮਾ ਨਗਰ ਫਾਜਿਲਕਾ ਵਜੋਂ ਹੋਈ ਹੈ।  ਪੁਲਿਸ ਨੇ ਇਨ੍ਹਾਂ ਕੋਲੋਂ ਡੇਢ ਕਿੱਲੋ ਹੈਰੋਇਨ, ਇਕ ਕਿੱਲੋ ਅਫੀਮ, 5 ਵਿਦੇਸ਼ੀ ਪਿਸਤੌਲ, 72 ਰੌਂਦ ਤੇ ਇਕ ਕਾਰ ਬਰਾਮਦ ਕੀਤੀ ਹੈ। ਦੋਵਾਂ ਮੁਲਜਮਾਂ ਦੇ ਤਾਰ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਹੋਏ ਸੀ।

LEAVE A REPLY

Please enter your comment!
Please enter your name here