ਭਾਜਪਾ ਆਗੂ ਤਰੁਣ ਚੁੱਘ ਦਾ ਧਮਾਕਿਆਂ ਬਾਰੇ ਵੱਡਾ ਬਿਆਨ/ ਭਾਜਪਾ ਨੂੰ ਜ਼ਿੰਮੇਵਾਰ ਦੱਸਣ ’ਤੇ ਚੁੱਕੇ ਸਵਾਲ/ ਨਕਾਮੀਆਂ ਛੁਪਾਉਣ ਲਈ ਝੂਠ ਬੋਲਣ ਦੇ ਲਾਏ ਇਲਜ਼ਾਮ

0
2

ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਅੰਦਰ ਹੋਏ ਧਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਸਾਂਭਣ ਵਿਚ ਨਾਕਾਮ ਸਾਬਤ ਹੋਈ ਹੈ ਪਰ ਮੁੱਖ ਮੰਤਰੀ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਛੁਪਾਉਣ ਲਈ ਇਸ ਦਾ ਦੋਸ਼ ਭਾਜਪਾ ਸਿਰ ਮੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਇਸ ਸਰਕਾਰ ਦੇ ਰਾਜ ਵਿਚ ਆਏ ਦਿਨ ਧਮਾਕੇ ਹੋ ਰਹੇ ਨੇ ਪਰ ਸਰਕਾਰ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ  ਫੜਣ ਦੀ ਥਾਂ ਗਲਤ ਬਿਆਨੀ ਕਰ ਰਹੇ ਹਨ।

LEAVE A REPLY

Please enter your comment!
Please enter your name here