ਅੰਮ੍ਰਿਤਸਰ ’ਚ ਨਸ਼ਾ ਤਸਕਰ ਭਰਾਵਾਂ ਦੇ ਘਰ ’ਤੇ ਚੱਲਿਆ ਪੀਲਾ ਪੰਜਾ/ ਨਗਰ ਨਿਗਮ ਨੇ ਪੁਲਿਸ ਦੀ ਨਿਗਰਾਨੀ ਹੇਠਾ ਮੁਕੰਮਲ ਕੀਤੀ ਕਾਰਵਾਈ

0
104

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਨਾਲ ਜੁੜੇ ਦੋ ਭਰਾਵਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ ਚਲਾਇਆ ਐ। ਨਗਰ ਨਿਗਮ ਤੇ ਪੁਲਿਸ ਦੀਆਂ ਟੀਮਾਂ ਨੇ ਸੁਲਤਾਨਵਿੰਡ ਪਿੰਡ ਵਿਚ ਇਕ ਘਰ ਨੂੰ ਢਾਹ ਦਿੱਤਾ ਐ। ਪੁਲਿਸ ਦੇ ਦੱਸਣ ਮੁਤਾਬਕ ਹਰਪਾਲ ਸਿੰਘ ਅਤੇ ਜੱਜ ਸਿੰਘ ਨਾਮ ਦੇ ਦੋਵੇਂ ਭਰਾਵਾਂ ਦੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਨੇ। ਇਨ੍ਹਾਂ ਵਿਚੋਂ ਜੱਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਐ ਜਦਕਿ ਹਰਪਾਲ ਸਿੰਘ ਫਰਾਰ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਘਰ ਨਸ਼ਿਆਂ ਦੀ ਕਮਾਈ ਨਾਲ ਬਣਾਇਆ ਗਿਆ ਐ, ਜਿਸ ਨੂੰ ਨਗਰ ਨਿਗਮ ਵੱਲੋਂ ਢਾਹ ਦਿੱਤਾ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨ ਮਿੰਟ ਇਲਾਕੇ ਦੇ ਵਿੱਚ ਦੋ ਸਕੇ ਭਰਾ ਹਰਪਾਲ ਸਿੰਘ ਤੇ ਜੱਜ ਸਿੰਘ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸੰਨ ਅਤੇ ਜੱਜ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਹਰਪਾਲ ਸਿੰਘ ਫਰਾਰ ਹੈ। ਪੁਲਿਸ ਨੇ ਦੱਸਿਆ ਕਿ ਜੱਜ ਸਿੰਘ ਤੋਂ 266 ਗ੍ਰਾਮ ਹੈ ਹੈਰੋਇਨ ਅਤੇ 48 ਡਰੱਗ ਮਨੀ ਵੀ ਬਰਾਮਦ ਹੋਈ ਸੀ। ਅਤੇ ਜੱਜ ਸਿੰਘ ਦਾ ਭਰਾ ਹਰਪਾਲ ਸਿੰਘ ਪੁਲਿਸ ਨੂੰ  ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਹੈ ਅਤੇ ਉਸਦੇ ਖਿਲਾਫ ਚਾਰ ਮਾਮਲੇ ਦਰਜ ਹਨ ਅਤੇ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਤੋਂ ਬਾਅਦ, ਅੰਮ੍ਰਿਤਸਰ ਨਗਰ ਨਿਗਮ ਵੱਲੋਂ ਉਸਦੀ ਜਾਇਦਾਦ ਢਾਹ ਦਿੱਤੀ ਜਾ ਰਹੀ ਹੈ ਅਤੇ ਉਸਨੇ ਪੁਲਿਸ ਨੂੰ ਇੱਕ ਪੱਤਰ ਲਿਖ ਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਕਾਰਨ ਅੰਮ੍ਰਿਤਸਰ ਪੁਲਿਸ ਵੀ ਅੰਮ੍ਰਿਤਸਰ ਨਗਰ ਨਿਗਮ ਦੇ ਨਾਲ ਪਹੁੰਚ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here