ਤਰਨ ਤਾਰਨ ’ਚ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ/ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜੀਵਨ ਲੀਲਾ ਸਮਾਪਤ/ ਗੋਲੀ ਮਾਰ ਕੇ ਦਿੱਤੀ ਜਾਨ

0
2

ਤਰਨ ਤਾਰਨ ਦੇ ਪਿੰਡ ਕੱਲਾ ਵਾਸੀ ਨੌਜਵਾਨ ਕਿਸਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਿਲਾਵਰ ਸਿੰਘ ਉਮਰ 32 ਸਾਲ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਦਿਲਾਵਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਸਿਰ ਚੜ੍ਹੇ ਕਰਜੇ ਤੋਂ ਪ੍ਰੇਸ਼ਾਨ ਸੀ। ਜਿਸ ਦੇ ਚਲਦਿਆਂ ਉਸ ਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ  ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here