ਪਟਿਆਲਾ ’ਚ ਗੁਰਦੁਆਰਾ ਸਾਹਿਬ ਅੰਦਰ ਚੋਰੀ/ ਗੋਲਕ ਤੋੜ ਕੇ ਨਕਦੀ ਲੈ ਕੇ ਹੋਏ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਭਾਲ

0
3

 

ਪਟਿਆਲਾ ਥਾਣਾ ਪਸਿਆਣਾ ਦੇ ਅਧੀਨ ਪੈਂਦੇ ਪਿੰਡ ਸਵਾਜਪੁਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਚੋਰਾਂ ਵੱਲੋਂ ਚੋਰੀ ਦੀ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਇੱਥੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਚੋਰ ਗੋਲਕ ਤੋੜ ਕੇ ਨਕਦੀ ਅਤੇ 15 ਬੋਰੀਆਂ ਕਣਕ ਚੋਰੀ ਕਰ ਕੇ ਲੈ ਗਏ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪ੍ਰਬੰਧਕਾਂ ਮੁਤਾਬਕ ਦੇਰ ਰਾਤ ਦੋ ਅਣਪਛਾਤੇ ਵਿਅਕਤੀ ਦਰਬਾਰ ਸਾਹਿਬ ਦਾ ਤਾਲਾ ਤੋੜ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਗੋਲਕ ਚੁੱਕ ਕੇ ਪਿੱਛੇ ਖਾਲੀ ਥਾਂ ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਗੋਲਕ ਤੋੜ ਕੇ ਉਸ ਵਿੱਚ ਮੌਜੂਦ ਚੜ੍ਹਾਵੇ ਦੀ ਨਕਦੀ ਕੱਢ ਲਈ ਅਤੇ ਫਰਾਰ ਹੋ ਗਏ।
ਘਟਨਾ ਵਾਲਾ ਗ੍ਰੰਥੀ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ ਪਰ ਮੁਲਜ਼ਮਾਂ ਨੇ ਇੰਨੇ ਸ਼ਾਤਿਰ ਤਰੀਕੇ ਨਾਲ ਚੋਰੀ ਕੀਤੀ ਕਿ ਕਿਸੇ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗੀ। ਚੋਰ ਗੁਰਦੁਆਰਾ ਸਾਹਿਬ ਵਿੱਚ ਰੱਖੀ ਕਰੀਬ 15 ਬੋਰੀਆਂ ਕਣਕ ਵੀ ਚੋਰੀ ਕਰਕੇ ਲੈ ਗਏ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਧਾਰਮਿਕ ਸਥਾਨਾਂ ਵਿੱਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ੇ ਹੈ ਅਤੇ ਪੁਲਿਸ ਨੂੰ ਜਲਦੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here