
ਅੰਮ੍ਰਿਤਸਰ ਦੇ 100 ਫੁੱਟੀ ਰੋਡ ਉਤੇ ਪੈਂਦੇ ਮਾਲ ਮੰਡੀ ਵਾਲੇ ਪੁੱਲ ਤੋਂ ਇੱਕ ਨੌਜਵਾਨ ਦੇ ਡਿੱਗਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਨੌਜਵਾਨ ਪੁੱਲ ਤੋਂ ਹੇਠਾਂ ਡਿੱਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਹਾਲੇ ਤੱਕ ਕੋਈ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

