ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਸਪੀਕਰ ਕੁਲਤਾਰ ਸੰਧਵਾਂ/ ਬੇਅਦਬੀ ਕਾਨੂੰਨ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ By admin - May 8, 2026 0 3 Facebook Twitter Pinterest WhatsApp ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ, ਜਿੱਥੇ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਕੇ ਆਪਣਾ ਸਪੱਸ਼ਟੀਕਰਨ ਦਿੱਤਾ। ਜਥੇਦਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ ਅਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਅੱਗੇ ਪੂਰੀ ਸ਼ਰਧਾ ਨਾਲ ਆਪਣੀ ਗੱਲ ਰੱਖੀ। ਹਾਲਾਂਕਿ ਉਨ੍ਹਾਂ ਗੱਲਬਾਤ ਦੇ ਪੂਰੇ ਵੇਰਵੇ ਜਨਤਕ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਜਾਣਕਾਰੀ ਜਥੇਦਾਰ ਸਾਹਿਬ ਜਾਂ ਉਨ੍ਹਾਂ ਦੇ ਨੁਮਾਇੰਦੇ ਵੱਲੋਂ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਦਾ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਇਹ ਹਰ ਸਿੱਖ ਦੇ ਦਿਲ ਨਾਲ ਜੁੜਿਆ ਹੋਇਆ ਵਿਸ਼ਾ ਹੈ। ਉਨ੍ਹਾਂ ਕਿਹਾ ਕਿ “ਜਾਗਰ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਸਬੰਧੀ ਇਸ਼ਤਿਹਾਰ ਪਹਿਲਾਂ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਨ। ਜਨਤਾ ਅਤੇ ਸੰਗਤ ਤੋਂ ਸੁਝਾਅ ਲੈਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ ਸਨ ਤਾਂ ਜੋ ਸਾਰੇ ਹਿੱਸੇਦਾਰਾਂ ਤੋਂ ਸੁਝਾਅ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਸਕੇ।