ਫਰੀਦਕੋਟ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ’ਚ ਮੌਤ/ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ/ ਤਿੰਨ ਸਾਲ ਪਹਿਲਾਂ ਸਪਾਊਂਸ ਵੀਜ਼ੇ ’ਤੇ ਗਿਆ ਸੀ ਕੈਨੇਡਾ

0
2

ਫਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ (ਉਮਰ ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ। ਇਸ ਦੁੱਖ ਦੀ ਘੜੀ ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਜਿਨ੍ਹਾਂ ਵੱਲੋਂ  ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ ਜਿੱਥੇ ਅਚਾਨਕ ਸਿਹਤ ਵਿਗੜਣ ਬਾਅਦ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਕਿਲ੍ਹਾ ਨੌ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ। ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਮਿਲਣਸਾਰ ਅਤੇ ਹਸਮੁੱਖ ਸੁਭਾਉ ਦਾ ਮਾਲਕ ਸੀ ਅਤੇ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਦੇਸ਼ ਗਿਆ ਹੋਇਆ ਸੀ ਜਿਸ ਵੱਲੋਂ ਉਥੇ ਮੇਹਨਤ ਕਰ ਆਪਣਾ ਕੰਮ ਸੇਟ ਕਰ ਲਿਆ ਸੀ ਅਤੇ ਹਰ ਇੱਕ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਸੀ। ਪਰਿਵਾਰ ਵੱਲੋਂ ਹੁਣ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here