ਪੰਜਾਬ ਈਡੀ ਦੀਆਂ ਰੇਡਾਂ ਤੋਂ ਆਪ ਆਦਮੀ ਪਾਰਟੀ ਦੇ ਆਗੂ ਖਫਾ/ ਅਮਨ ਅਰੋੜਾ, ਹਰਪਾਲ ਚੀਮਾ ਦਾ ਕੇਂਦਰ ਵੱਲ ਨਿਸ਼ਾਨਾ/ ਰੰਜ਼ਿਸ਼ ਤਹਿਤ ਨਿਸ਼ਾਨਾ ਬਣਾਏ ਜਾਣ ਦੇ ਲਾਏ ਇਲਜ਼ਾਮ By admin - May 9, 2026 0 3 Facebook Twitter Pinterest WhatsApp ਕੈਬਨਿਟ ਮੰਤਰੀ ਸੰਜੀਵ ਅਰੋੜਾ ਉਤੇ ਈਡੀ ਦੀ ਰੇਡ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਆਦਮੀ ਆਦਮੀ ਪਾਰਟੀ ਦੇ ਆਗੂਆਂ ਨੇ ਬਿਆਨ ਜਾਰੀ ਕਰ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਈਡੀ ਦੀ ਸ਼ਰੇਆਮ ਦੁਰਵਰਤੋਂ ਕਰ ਕੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਭਾਜਪਾ ਪੰਜਾਬ ਅੰਦਰ ਈਡੀ ਦੇ ਜ਼ੋਰ ਨਾਲ ਆਪਣੀ ਸਰਕਾਰ ਬਣਾਉਣਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਭਾਜਪਾ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਣਗੇ।