ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਲੋਕ ਅਦਾਲਤ/ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਟਪਾਰਾ/ ਸਹਿਮਤੀ ਵਾਲੇ ਕੇਸਾਂ ’ਚ ਨਹੀਂ ਜਾਂਦੀ ਕੋਰਟ ਫੀਸ By admin - May 9, 2026 0 2 Facebook Twitter Pinterest WhatsApp ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ‘ਤੇ ‘ਕੌਮੀ ਲੋਕ ਅਦਾਲਤ’ ਲਗਾਈ ਗਈ। ਇਸ ਦੌਰਾਨ ਵੱਖ-ਵੱਖ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਚੀਫ ਜੁਡੀਸ਼ਲ ਮੈਜਿਸਟਰੇਟ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੇਸਾਂ ਦੀ ਸੁਣਵਾਈ ਲਈ ਕੁੱਲ 11 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਸ ਦਾ ਨਿਪਟਾਰਾ ਰਾਜ਼ੀਨਾਮੇ ਰਾਹੀਂ ਹੁੰਦਾ ਹੈ, ਤਾਂ ਅਦਾ ਕੀਤੀ ਗਈ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਲੋਕ ਅਦਾਲਤ ਰਾਹੀਂ ਹੋਏ ਫੈਸਲੇ ਦੀ ਮਾਨਤਾ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੁੰਦੀ ਹੈ ਅਤੇ ਇਹ ਫੈਸਲਾ ਅੰਤਿਮ ਹੁੰਦਾ ਹੈ, ਜਿਸ ਦੀ ਕੋਈ ਅਪੀਲ ਨਹੀਂ ਹੁੰਦੀ।