ਸੁਨੀਲ ਜਾਖੜ ਦਾ ਪੰਜਾਬ ਸਰਕਾਰ ਵੱਲ ਨਿਸ਼ਾਨਾ ਲੋਕਾਂ ਦੀਆਂ ਜ਼ਮੀਨਾਂ ਧੰਨ ਕਬੇਰਾਂ ਨੂੰ ਦੇਣ ਦੇ ਇਲਜ਼ਾਮ/ ਈਡੀ ਰੇਡ ਬਾਰੇ ਟਿੱਪਣੀਆਂ ਦਾ ਵਿਰੋਧ

0
2

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਈਡੀ ਰੇਡਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਲੋਕਾਂ ਤੋਂ ਸਸਤੇ ਭਾਅ ਜ਼ਮੀਨਾਂ ਲੈ ਕੇ ਅੱਗੇ ਮਹਿੰਗੇ ਭਾਅ ਵੇਚਣ ਵਾਲੇ ਲੋਕਾਂ ਖਿਲਾਫ ਕਾਰਵਾਈ ਕੀਤੀ ਹੈ ਪਰ ਮੁੱਖ ਮੰਤਰੀ ਮਾਨ ਵੱਲੋਂ ਇਸ ਨੂੰ ਲੈ ਕੇ ਗਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਰੇਡ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਗਲਤ ਤਰੀਕੇ ਨਾਲ ਜ਼ਮੀਨਾਂ ਹਾਸਲ ਕਰ ਕੇ ਮੋਟੀ ਕਮਾਈ ਕੀਤੀ ਹੈ, ਜਿਸ ਦਾ ਹਿਸਾਬ ਹਰ ਹਾਲਤ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਭ ਦਾ ਸਾਥ ਸਭ ਦਾ ਵਿਕਾਸ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਕਿਹਾ ਕਿ ਸਭ ਦਾ ਸਾਥ ਸਭ ਦਾ ਵਿਕਾਸ ਦੇ ਨਾਲ ਨਾਲ ਹੁਣ ਸਭ ਦਾ ਹਿਸਾਬ ਮੁਹਿੰਮ ਵੀ ਚਲਾਈ ਜਾਵੇ।

LEAVE A REPLY

Please enter your comment!
Please enter your name here