ਪੰਜਾਬ ਮਲੋਟ ’ਚ ਨਸ਼ਿਆਂ ਵਿਰੁਧ ਜਾਗਰੂਕਤਾ ਮੁਹਿੰਮ ਦਾ ਆਗਾਜ਼/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਰਵਾਈ ਸ਼ੁਰੂਆਤ By admin - May 9, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕ ਰਿਕਸ਼ਾ ਰਵਾਨਾ ਕੀਤੇ ਗਏ। ਇਹ ਰਿਕਸ਼ੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਡ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਵੇਂ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਵਿਚ ਕਾਫੀ ਹੱਥ ਤਕ ਕਾਮਯਾਬ ਹੋਈ ਹੈ ਪਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ, ਜਿਸ ਦੇ ਤਹਿਤ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾਕਟਰ ਸੰਜੀਵ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਬਦਨਾਮ ਕਰਨ ਦੇ ਨਾਲ ਨਾਲ ਭਾਜਪਾ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ ਪਰ ਅਸੀਂ ਡਰਨ ਵਾਲੇ ਨਹੀਂ ਅਤੇ ਅਸੀਂ ਪਾਰਟੀ ਨਾਲ ਚੱਟਾਨ ਵਾਗ ਖੜੇ ਹਾਂ। ਬੇਅਦਬੀ ਕਨੂੰਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਾ ਮਨਜੂਰ ਕਰਨ ਤੇ ਉਨ੍ਹਾਂ ਕਿਹਾ ਕਿ ਕਾਨੂੰਨ ਲੋਕਾਂ ਦੀਆ ਭਾਵਨਾਵਾਂ ਦੇਖ ਕੇ ਬਣਾਇਆ ਗਿਆ ਅਤੇ ਇਸ ਦਾ ਵਿਰੋਧ ਬੇਅਦਬੀ ਕਰਵਾਉਣ ਵਾਲਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।