ਅਮਲੋਹ ਥਾਣੇ ਅੰਦਰ ਨੌਜਵਾਨ ਵੱਲੋਂ ਖੁਦਕੁਸ਼ੀ/ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ ਨੌਜਵਾਨ/ ਪੁਲਿਸ ’ਤੇ ਲੱਗੇ ਅਣਗਹਿਲੀ ਦੇ ਇਲਜ਼ਾਮ

0
2

 

ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਦੀ ਪੁਲਿਸ ਵਲੋਂ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਵੱਲੋਂ ਥਾਣੇ ਦੀ ਬੇਰਕ ਦੇ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਪੁਲਿਸ ’ਤੇ ਸਵਾਲ ਖੜੇ ਕਰਦਿਆਂ ਨੌਜਵਾਨ ਦੀ ਮੌਤ ਲਈ ਪੁਲਿਸ ਦੀ ਅਣਗਹਿਲੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪਰਿਵਾਰਕ ਮੈਂਬਰਾਂ ਥਾਣੇ ਦਾ ਘਿਰਾਓ ਕਰ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕਰਦਿਆਂ ਇਨਸਾਫ ਦੀ ਮੰਗ ਕੀਤੀ। ਮਾਮਲੇ ਦੀ ਜਾਂਚ ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਕੀਤੀ ਜਾ ਰਹੀ ਹੈ।
ਇਸ ਮਾਮਲੇ ਦੇ ਸਬੰਧੀ ਗੱਲਬਾਤ ਕਰਦੇ ਹੋਏ ਮਿਰਤਕ ਦੀ ਮਾਤਾ ਰਾਣੀ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਨੂੰ ਇਕ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਕੇ ਥਾਣਾ ਅਮਲੋਹ ਲਿਆਂਦਾ ਗਿਆ ਸੀ ਜਿੱਥੇ ਉਸ ਦੀ ਫਾਹਾ ਲੈਣ ਦੇ ਨਾਲ ਮੌਤ ਹੋਣ ਦੀ ਸੂਚਨਾ ਪੁਲਿਸ ਵਲੋਂ ਫੋਨ ਕਰਕੇ ਦਿੱਤੀ ਗਈ। ਉਹਨਾਂ ਦੱਸਿਆ ਕਿ ਉਹਨਾਂ ਦੇ ਬੇਟੇ ਵੱਲੋਂ ਇੱਕ ਚਾਦਰ ਨੂੰ ਰਸੀ ਬਣਾ ਕੇ ਉਸ ਨਾਲ ਫਾਹਾ ਲੈਣ ਦੀ ਵੀਡੀਓ ਪੁਲਿਸ ਵਲੋਂ ਦਿਖਾਈ ਗਈ ਸੀ। ਉਹਨਾਂ ਨੇ ਕਿਹਾ ਕਿ ਹਵਾਲਾਤ ਵਿਚ ਸੀਸੀਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਵੀ ਪੁਲਿਸ ਨੂੰ ਖੁਦਕੁਸ਼ੀ ਕਰਦਾ ਦਵਿੰਦਰ ਦਿਖਾਈ ਨਹੀਂ ਦਿੱਤਾ।
ਉਹਨਾਂ ਨੇ ਪੁਲਿਸ ਤੇ ਸਵਾਲੀਆ ਨਿਸ਼ਾਨ ਖੜੇ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਵਿੱਚ ਦੇਖ ਕੇ ਉਹਨਾਂ ਦੇ ਬੇਟੇ ਨੂੰ ਕਿਉਂ ਨਹੀਂ ਬਚਾਇਆ ਗਿਆ ਕਿਉਂਕਿ 10 ਤੋਂ 15 ਮਿੰਟ ਉਹਨਾਂ ਦਾ ਬੇਟਾ ਇਸ ਹਾਲਤ ਦੇ ਵਿੱਚ ਤੜਫਦਾ ਰਿਹਾ। ਇਸ ਲਈ ਜੋ ਵੀ ਪੁਲਿਸ ਮੁਲਾਜ਼ਮਾਂ ਵਲੋਂ ਅਣਗਿਹਲੀ ਕੀਤੀ ਗਈ ਹੈ। ਉਹਨਾਂ ਖਿਲਾਫ ਸਖਤ ਕਰਵਾਈ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਹਨਾਂ ਦੇ ਬੇਟੇ ਦੀ ਮੌਤ ਦਾ ਇਨਸਾਫ ਜਰੂਰ ਦਿੱਤਾ ਜਾਵੇ।

LEAVE A REPLY

Please enter your comment!
Please enter your name here