ਪੰਜਾਬ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਲੋਕਾਂ ਦੀ ਮੰਗ ਪੂਰੀ/ ਲੰਮੇ ਸਮੇਂ ਤੋਂ ਲਟਕਿਆਂ ਸੜਕਾਂ ਦਾ ਕੰਮ ਸ਼ੁਰੂ/ ਪਿੰਡ ਵਾਸੀਆਂ ਨੇ ਸਰਕਾਰ ਦਾ ਕੀਤਾ ਧੰਨਵਾਦ By admin - May 11, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੱਲ ਸਚੰਦਰ ਦੇ ਲੋਕਾਂ ਸੜਕਾਂ ਨੂੰ ਲੈ ਕੇ ਚਿਰੌਕਣੀ ਮੰਗ ਪੂਰੀ ਹੋਣ ਜਾ ਰਹੀ ਹੈ। ਸਰਕਾਰ ਵੱਲੋਂ ਪਿੰਡ ਦੀਆਂ ਸੜਕਾਂ ਦਾ ਲੰਮੇ ਸਮੇਂ ਤੋਂ ਲਟਕਿਆ ਕੰਮ ਛੇਤੀ ਮੁਕੰਮਲ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਕੰਮ ਦਾ ਉਦਘਾਟਨ ਪਿੰਡ ਦੇ ਸਰਪੰਚ ਜੋਗਰਾਜ ਸਿੰਘ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜੋਗਰਾਜ ਸਿੰਘ ਨੇ ਦੱਸਿਆ ਕਿ ਪਿੰਡ ਦੀ ਸੜਕ ਲੰਮੇ ਅਰਸੇ ਤੋਂ ਬਣਨ ਲਈ ਪਈ ਸੀ। ਇਸ ਸੜਕ ਉਤੇ ਵੱਡੇ ਵੱਡੇ ਖੱਡੇ ਤੇ ਟੋਇਆਂ ਕਾਰਨ ਹਾਦਸੇ ਵਾਪਰਨ ਦੇ ਨਾਲ ਨਾਲ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਆ ਰਹੀ ਸੀ ਅਤੇ ਹੁਣ ਸੜਕ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਸ ਉਦਮ ਬਦਲੇ ਸਰਕਾਰ ਦਾ ਧੰਨਵਾਦ ਕੀਤਾ ਹੈ।