ਫਤਹਿਗੜ੍ਹ ਸਾਹਿਬ ਡੀਸੀ ਦਫਤਰ ਅੱਗੇ ਭਾਜਪਾ ਦਾ ਪ੍ਰਦਰਸ਼ਨ/ ਬੰਬ ਧਮਾਕਿਆਂ ਬਾਰੇ ਸੀਐਮ ਮਾਨ ਦੇ ਬਿਆਨਾਂ ਦਾ ਨਿੰਦਾ/ ਮੁੱਖ ਮੰਤਰੀ ਦੇ ਬਿਆਨ ਖਿਲਾਫ ਨਾਅਰੇਬਾਜ਼ੀ

0
2

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਾਜ਼ਾ ਬੰਬ ਧਮਾਕਿਆਂ ਪਿੱਛੇ ਭਾਰਤੀ ਜਨਤਾ ਪਾਰਟੀ  ਦਾ ਹੱਥ ਹੋਣ ਦੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਭਾਜਪਾ ਆਗੂਆਂ ਨੇ ਡੀਸੀ ਦਫਤਰ ਅੱਗੇ ਧਰਨਾ ਲਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਡੀਸੀ ਦਫਤਰ ਦੇ ਬਾਹਰ ਮੁੱਖ ਮੰਤਰੀ ਦੇ ਬਿਆਨ ਖਿਲਾਫ ਰੋਜ ਜਾਹਰ ਕਰਦਿਆਂ ਨਾਅਰੇਬਾਜ਼ੀ ਕੀਤੀ।
ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਐਸ.ਸੀ. ਵਿੰਗ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਆਪਣੀ ਸਰਕਾਰ ਦੀਆਂ ਨਾਕਾਮੀਆਂ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਵਿੱਚ ਅਸਫਲ ਰਹਿਣ ‘ਤੇ ਹੁਣ ਵਿਰੋਧੀ ਧਿਰਾਂ ‘ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ, ਜੋ ਕਿ ਲੋਕਤੰਤਰ ਲਈ ਘਾਤਕ ਹੈ।
ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੇ ਕਈ ਸੀਨੀਅਰ ਭਾਜਪਾ ਆਗੂ ਅਤੇ ਸੈਂਕੜੇ ਵਰਕਰ ਸ਼ਾਮਲ ਹੋਏ, ਜਿਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀ ਰਾਜਨੀਤੀ ਬੰਦ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਘੱਟ ਤੀਬਰਤਾ ਵਾਲੇ ਧਮਾਕਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਚੋਣਾਂ ਦੇ ਨੇੜੇ ਅਜਿਹੀਆਂ ਘਟਨਾਵਾਂ ਉਹ ਪਾਰਟੀਆਂ ਕਰਵਾਉਂਦੀਆਂ ਹਨ ਜੋ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੀਆਂ ਹਨ। ਉਨ੍ਹਾਂ ਨੇ ਸਿੱਧੇ ਤੌਰ ‘ਤੇ ਭਾਜਪਾ ਵੱਲ ਇਸ਼ਾਰਾ ਕਰਦਿਆਂ ਦੋਸ਼ ਲਾਇਆ ਸੀ ਕਿ ਇਹ ਧਮਾਕੇ ਚੋਣ ਫਾਇਦੇ ਲਈ ਕਰਵਾਏ ਗਏ ਹਨ।

LEAVE A REPLY

Please enter your comment!
Please enter your name here