ਤਰਨ ਤਾਰਨ ’ਚ ਵਿਜੀਲੈਂਸ ਹੱਥੇ ਚੜ੍ਹਿਆ ਰਿਸ਼ਵਤਖੋਰ ਏਐਸਆਈ/ 10 ਹਜ਼ਾਰ ਰਿਸ਼ਵਤ ਲੈਂਦੇ ਨੂੰ ਟਰੈਕ ਲਾ ਕੇ ਕੀਤਾ ਗ੍ਰਿਫਤਾਰ

0
21

 

ਵਿਜੀਲੈਂਸ ਨੇ ਤਰਨ ਤਾਰਨ ਜਿਲ੍ਹੇ ਵਿਖੇ ਤੈਨਾਤ ਇਕ ਏਐਸਆਈ ਨੂੰ ਰਿਸ਼ਵਤ ਲੈਣ ਦੇ ਇਲਜ਼ਾਮ  ਹੇਠ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਮੁਲਜਮ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਐ ਜੋ ਤਰਨ ਤਾਰਨ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ ਵਜੋਂ ਤੈਨਾਤ ਸੀ। ਉਸ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਐ। ਵਿਜੀਲੈਂਸ ਨੇ ਇਹ ਕਾਰਵਾਈ ਪਿੰਡ ਸਰਹਾਲੀ ਵਾਸੀ ਦੀ ਸ਼ਿਕਾਇਤ ਤੇ ਕੀਤੀ ਐ, ਜਿਸ ਤੋਂ ਕੇਸ ਦੀ ਜਾਂਚ ਵਿਚ ਸ਼ਾਮਲ ਕਰਨ ਬਦਲੇ 20 ਹਜ਼ਾਰ ਦੀ ਮੰਗੇ ਸੀ। ਇਸ ਦੀ ਸ਼ਿਕਾਇਤ ਮਿਲਣ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here