ਗੁਰਦਾਸਪੁਰ ਦੇ ਧਾਰੀਵਾਲ ’ਚ ਅਕਾਲੀ ਦਲ ਨੂੰ ਝਟਕਾ/ ਬਲਾਕ ਸੈਕਟਰੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ/ ਪ੍ਰਤਾਪ ਬਾਜਵਾ ਨੇ ਕੀਤਾ ਸਵਾਗਤ

0
2

ਗੁਰਦਾਸਪੁਰ ਦੇ ਹਲਕਾ ਧਾਰੀਵਾਲ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇੱਥੇ ਅਕਾਲੀ ਦਲ ਦੇ ਸ਼ਹਿਰੀ ਸੈਕਟਰੀ ਪ੍ਰਦੀਪ ਸਿਆਲ ਸੈਂਕੜੇ ਸਾਥੀਆਂ ਸਣੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਵਿੱਚ ਆਉਣ ’ਤੇ ਜੀ ਆਇਆਂ ਨੂੰ ਆਖਿਆ ਹੈ। ਕਾਂਗਰਸ ਚ ਸ਼ਾਮਲ ਹੋਏ ਪ੍ਰਦੀਪ ਸਿਆਲ ਨੇ ਕਿਹਾ ਕਿ  ਉਹ ਪ੍ਰਤਾਪ ਬਾਜਵਾ ਲਈ ਘਰ ਘਰ ਚੋਣ ਪ੍ਰਚਾਰ ਕਰਨਗੇ ਅਤੇ ਬਾਜਵਾ ਸਾਹਿਬ ਨੂੰ ਸ਼ਹਿਰ ਧਾਰੀਵਾਲ ਚੋਂ ਵੱਡੀ ਲੀਡ ਦੇ ਨਾਲ ਜਿਤਾਉਣਗੇ। ਪ੍ਰਤਾਪ ਬਾਜਵਾ ਨੇ ਵੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਤਾਪ ਬਾਜਵਾ ਨੇ ਕਿਹਾ ਕਿ ਲੋਕਾਂ ਦੇ ਦੂਜੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ, ਜਿਸ ਦੇ ਚਲਦਿਆਂ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਸਫਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਜਾਇਜ਼ ਨੇ ਸਰਕਾਰ ਨੂੰ ਉਹਨਾਂ ਦੀ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਨੇ। ਉਹਨਾਂ ਨੇ ਕਿਹਾ ਕਿ ਧਾਰੀਵਾਲ ਦੇ ਵਿੱਚ ਜੋ ਜੂਆ ਚਿੱਟਾ ਤੇ ਗੁੰਡਾਗਰਦੀ ਦਾ ਨਾਚ ਹੋ ਰਿਹਾ ਹੈ।  ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੁਲਿਸ ਅਧਿਕਾਰੀ ਇਨ੍ਹਾਂ ਗੁੰਡਾ ਅਨਸਰਾਂ ਨੂੰ ਸ਼ਹਿ ਦੇਣ ਤੋਂ ਬਾਜ ਆ ਜਾਣ ਨਹੀਂ ਤੇ ਸਮਾਂ ਆਉਣ ਤੇ ਉਹਨਾਂ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ।

LEAVE A REPLY

Please enter your comment!
Please enter your name here