ਮੋਗਾ ’ਚ ਭਾਜਪਾ ਦਾ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ/ ਮੋਟਰ ਸਾਇਕਲ ਰੈਲੀ ਕੱਢ ਕੇ ਕੀਤੀ ਨਾਅਰੇਬਾਜ਼ੀ/ ਧਮਾਕਿਆਂ ਬਾਰੇ ਦਿੱਤੇ ਬਿਆਨ ਮਾਮਲੇ ’ਚ ਕਾਰਵਾਈ ਮੰਗੀ

0
2

ਭਾਜਪਾ ਆਗੂਆਂ ਨੇ ਮੋਗਾ ਵਿਖੇ ਧਰਨਾ ਲਾ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਦਿੱਤੇ ਗਏ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਮਾਨ ਦੇ ਧਮਾਕਿਆਂ ਬਾਰੇ ਦਿੱਤੇ ਬਿਆਨ ਦੀ ਸਖਤ ਨਿੰਦਾ ਕੀਤੀ ਗਈ। ਜਿਲ੍ਹਾ ਪ੍ਰਧਾਨ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨਾਂ ਦੌਰਾਨ ਹੋਏ ਧਮਾਕਿਆਂ ਨੂੰ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਧਮਾਕਿਆਂ ਵਿਚ ਭਾਜਪਾ ਦੀ ਸ਼ਮੂਲੀਅਤ ਦਾ ਬਿਆਨ ਗੈਰ-ਜ਼ਿੰਮੇਵਾਰਨਾ ਹੈ, ਜਿਸ ਲਈ ਮੁੱਖ ਮੰਤਰੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਲੱਗਦਾ ਹੈ ਕਿ ਭਾਜਪਾ ਇਸ ਦੇ ਪਿੱਛੇ ਹੈ ਤਾਂ ਸਾਰੇ ਭਾਜਪਾ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ, ਨਹੀਂ ਤਾਂ ਮੁੱਖ ਮੰਤਰੀ ਵਿਰੁੱਧ ਝੂਠੇ ਬਿਆਨ ਦੇਣ ਲਈ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਆਗੂਆਂ ਵੱਲੋਂ ਐਸਐਸਪੀ ਦਫ਼ਤਰ ਨੂੰ ਮੈਮੋਰੈਂਡਮ ਦੇਣ ਲਈ ਮਾਰਚ ਕੀਤਾ ਗਿਆ ਅਤੇ ਇਸ ਮੌਕੇ ਬਾਈਕ ਰੈਲੀ ਵੀ ਕੱਢੀ ਗਈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਗਰੂਕ ਕਰਨਾ ਸੀ।
ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ, ਨਸ਼ੇ, ਕਾਨੂੰਨ-ਵਿਵਸਥਾ ਅਤੇ ਹੋਰ ਸਮੱਸਿਆਵਾਂ ਵਧ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ‘ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਵੀ ਪੱਛਮੀ ਬੰਗਾਲ ਵਾਂਗ ਭਾਜਪਾ ਨੂੰ ਮਜ਼ਬੂਤ ਵਿਕਲਪ ਵਜੋਂ ਦੇਖਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਭਾਜਪਾ ਹਮੇਸ਼ਾਂ ਅੱਗੇ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਗੈਰ-ਜ਼ਿੰਮੇਵਾਰ ਸਰਕਾਰ ਤੋਂ ਸਾਵਧਾਨ ਹੋਣ ਦੀ ਲੋੜ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਏਜੰਸੀਆਂ ਇਨ੍ਹਾਂ ਹਮਲਿਆਂ ਦੇ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੋਣ ਦੀ ਗੱਲ ਕਰ ਰਹੀਆਂ ਹਨ, ਪਰ ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ‘ਤੇ ਹੀ ਦੋਸ਼ ਲਗਾਏ ਜਾ ਰਹੇ ਹਨ, ਜੋ ਕਿ ਬੇਹੱਦ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ  ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ, ਨਸ਼ੇ ਅਤੇ ਅਪਰਾਧ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਸਰਕਾਰ ਹਰ ਮੋਰਚੇ ‘ਤੇ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਸਿਰਫ਼ ਰਾਜਨੀਤਿਕ ਲਾਭ ਲਈ ਬਿਆਨਬਾਜ਼ੀ ਕਰ ਰਹੇ ਹਨ।ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਮੋਗਾ ਸ਼ਹਿਰ ਵਿੱਚ ਬਾਈਕ ਰੈਲੀ ਵੀ ਕੱਢੀ ਗਈ।

LEAVE A REPLY

Please enter your comment!
Please enter your name here