ਗੁਰਦਾਸਪੁਰ ਕੇਂਦਰੀ ਜੇਲ੍ਹ ਅੰਦਰ ਭਿੱੜੇ ਹਵਾਲਾਤੀ/ ਦੋ ਧਿਰਾਂ ਦੀ ਝੜਪ ’ਚ ਤਿੰਨ ਕੈਦੀ ਜ਼ਖਮੀ/ ਰੰਜ਼ਿਸ਼ ਤਹਿਤ ਇਕ ਦੂਜੇ ’ਤੇ ਕੀਤਾ ਹਮਲਾ

0
2

ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਅੰਦਰ ਹਵਾਲਾਤੀਆਂ ਵਿਚਾਲੇ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਇੱਥੇ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਹਵਾਲਤਾਰੀਆਂ ਦੇ ਦੋ ਗੁੱਟ ਆਪਸ ਵਿਚ ਭਿੱੜ ਗਏ। ਇਸੇ ਦੌਰਾਨ ਤਿੰਨ ਹਵਾਲਾਤੀਆਂ ਦੇ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਜੇਲ੍ਹ ਅੰਦਰ ਸਥਿਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਇਕ ਹਵਾਲਾਤੀ ਦੇ ਸਿਰ ਵਿਚ ਗੰਭੀਰ ਸੱਟ ਲੱਗੀ, ਜਿਸ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰਾਂ ਮੁਤਾਬਕ ਹਲਾਵਾਤੀ ਦੇ ਸਿਰ ’ਤੇ 4 ਟਾਂਕੇ ਲਗਾਏ ਗਏ ਹਨ।
ਇਸ ਤੋਂ ਇਲਾਵਾ ਉਸ ਦੀ ਲੱਤ ‘ਤੇ ਵੀ ਗੁੱਝੀਆਂ ਸੱਟਾਂ ਲੱਗੀਆਂ ਹਨ। ਸਰਕਾਰੀ ਹਸਪਤਾਲ ਦੇ ਡਾਕਟਰ ਗੌਰਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਹਵਾਲਾਤੀਆਂ ਦੇ ਦੋਵੇਂ ਗੁੱਟ ਬਟਾਲਾ ਨਾਲ ਸੰਬੰਧਿਤ ਹਨ ਅਤੇ ਕਿਸੇ ਗੱਲ ਨੂੰ ਲੈ ਕੇ ਦੇਰ ਸ਼ਾਮ ਉਨ੍ਹਾਂ ਦੀ ਆਪਸ ਵਿੱਚ ਝੜਪ ਹੋ ਗਈ ਜੋ ਖੂਨੀ ਤਕਰਾਰ ਵਿੱਚ ਬਦਲ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਦੀ ਆਪਸ ਵਿੱਚ ਕਈ ਲੜਾਈਆਂ ਹੋ ਚੁੱਕੀਆਂ ਹਨ। ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here