ਫਰੀਦਕੋਟ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਗਰਗਰਮੀ/ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ

0
2

ਨਗਰ ਕੌਂਸਲਾਂ ਚੋਣਾਂ ਨੂੰ ਲੈ ਕੇ ਪੰਜਾਬ ਭਰ ਅੰਦਰ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਗੱਲ ਜੇਕਰ ਫਰੀਦਕੋਟ ਸ਼ਹਿਰ ਦੀ ਕੀਤੀ ਜਾਵੇ ਤਾਂ ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਸਰਗਰਮੀਆਂ  ਨੂੰ ਅੰਤਮ ਛੋਹਾਂ ਦਿੰਦਿਆਂ ਸ਼ਹਿਰ ਦੇ 25 ਵਾਰਡਾਂ ਤੋਂ ਆਪਣੇ ਸਾਰੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬੰਟੀ ਰੋਮਣਾ ਨੇ ਕਿਹਾ ਕਿ ਪਾਰਟੀ ਵੱਲੋਂ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਖੜਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਵਿਕਾਸ ਦੇ ਨਾਮ ਉਤੇ ਸ਼ਹਿਰ ਵਿਚ ਇਕ ਵੀ ਕੰਮ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਆਪਣੀ ਵੋਟ ਦੀ ਸੋਚ ਸਮਝ ਕੇ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੇ ਵਿਕਾਸ ਲਈ ਚੰਗੇ ਲੋਕਾਂ ਦੀ ਚੋਣ ਕੀਤੀ ਜਾ ਸਕੇ।
ਫਰੀਦਕੋਟ ਦੇ 25 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 5 ਸਾਲਾਂ ਚ ਕਾਂਗਰਸ ਦੇ ਰਾਜ ਅਤੇ ਹੁਣ ਕਰੀਬ ਸਾਢੇ ਚਾਰ ਸਾਲ ਆਪ ਦੀ ਸਰਕਾਰ ਰਹੀ ਪਰ ਸ਼ਹਿਰ ਚ ਵਿਕਾਸ ਦੇ ਨਾਮ ਤੇ ਇੱਕ ਵੀ ਕੰਮ ਨਹੀਂ ਕੀਤਾ ਗਿਆ। ਇਨ੍ਹਾਂ ਹੀ ਨਹੀਂ ਅਕਾਲੀ ਸਰਕਾਰ ਸਮੇਂ ਛੱਡੇ ਨਗਰ ਕੌਂਸਲ ਦੇ ਫ਼ੰਡ ਵੀ ਸਹੀ ਤਰੀਕੇ ਨਾਲ ਇਸਤੇਮਾਲ ਹੋਣ ਦੇ ਚੱਲਦੇ ਵਾਪਸ ਹੋ ਗਏ। ਉਨ੍ਹਾਂ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣ ਕੀਤੀ। ਉਨ੍ਹਾਂ ਕਿਹਾ ਕਿ ਇਕ ਅਕਾਲੀ ਦਲ ਹੀ ਹੈ ਜੋ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾ ਸਕਦਾ ਹੈ।

LEAVE A REPLY

Please enter your comment!
Please enter your name here