ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ ਅਮਰੀਕੀ ਸਿੱਖ ਸੰਸਥਾ ਦਾ ਵਫਦ/ ਅਮਰੀਕਾ ’ਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਦੀ ਕੀਤੀ ਮੰਗ/ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀਸੀ ਲਾਉਣ ਦੀ ਕੀਤੀ ਪੇਸ਼ਕਸ਼

0
20

ਅਮਰੀਕਾ ਨਾਲ ਸਬੰਧਤ ਇਕ ਸਿੱਖ ਜਥੇਬੰਦੀ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਮੰਗ ਪੱਤਰ ਦੇ ਕੇ ਅਮਰੀਕਾ ਵਿਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਹ ਯੂਨੀਵਰਸਿਟੀ ਬਣ ਜਾਂਦੀ ਐ ਤਾਂ ਇਸ ਦਾ ਵੀਸੀ ਮੌਜੂਦਾ ਜਥੇਦਾਰ ਨੂੰ ਹੀ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਦੀ ਮੰਗ ਕਾਫੀ ਸਮੇਂ ਤੋਂ ਉਠ ਰਹੀ ਐ ਅਤੇ ਇਸ ਨੂੰ ਛੇਤੀ ਪੂਰਾ ਕੀਤਾ ਜਾਣਾ ਚਾਹੀਦਾ ਐ। ਦੱਸਣਯੋਗ ਐ ਕਿ ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦੇ ਲਈ ਲਗਾਤਾਰ ਸਿੱਖ ਸੰਸਥਾਵਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ‘ਤੇ ਚਲਦੇ ਕੈਲੀਫੋਰਨੀਆ ਦੀ ਇੱਕ ਜਥੇਬੰਦੀ ਵੱਲੋਂ ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਤੇਜ਼ ਕਰਨ ਲਈ ਇੱਕ ਪਹਿਲ ਕਦਮੀ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਉਹਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਤਕ ਪਹੁੰਚ ਕੀਤੀ ਗਈ ਐ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਰੀਕਾ ਨਾਲ ਸਬੰਧਤ ਆਗੂ ਡਾ. ਸਰਪ੍ਰੀਤ ਸਿੰਘ ਕੈਲੀਫੋਰਨੀਆ ਨੇ ਕਿਹਾ ਕਿ  ਅਸੀਂ ਯੂਨੀਵਰਸਿਟੀ ਆਫ ਖਾਲਸਾ ਖੋਲਣ ਲਈ ਕਾਫੀ ਸਮੇਂ ਤੋਂ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗ ਪੂਰੀ ਹੋ ਜਾਂਦੀ ਐ ਤਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਸਾਹਿਬ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿੱਖਾਂ ਦਾ ਇਕ ਬੋਰਡ ਬਣਾਇਆ ਜਾਵੇਗਾ ਜੋ ਇਸ ਯੂਨੀਵਰਸਿਟੀ ਦੀ ਦੇਖਰੇਖ ਕਰੇਗਾ। ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ ਅਤੇ ਵਿਦੇਸ਼ਾਂ ਵਿੱਚ ਜਿੰਨੇ ਵੀ ਗੁਰੂਘਰ ਬਣੇ ਹੋਏ ਨੇ, ਉਨ੍ਹਾਂ ਦੀ ਦੇਖ-ਰੇਖ ਨਿੱਜੀ ਕਮੇਟੀਆਂ ਹੀ ਕਰਦੀਆਂ ਨੇ। ਪਰ ਜਿਹੜੀ ਯੂਨੀਵਰਸਿਟੀ ਅਸੀਂ ਬਣਾਉਣ ਜਾ ਰਹੇ ਹਾਂ ਉਹ ਸਿੱਧੇ ਤੌਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਧੀਨ ਹੋਵੇਗਾ।

LEAVE A REPLY

Please enter your comment!
Please enter your name here