ਪੰਜਾਬ ਪਟਿਆਲਾ ’ਚ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ/ ਲਾਅ ਯੂਨੀਵਰਸਿਟੀ ਸਾਹਮਣੇ ਦੀ ਘਟਨਾ/ ਕਾਰ ਸਵਾਰ ਦੋ ਨੌਜਵਾਨਾਂ ਦੀ ਮੁਸ਼ਕਲ ਨਾਲ ਬਚੀ ਜਾਨ By admin - May 14, 2026 0 2 Facebook Twitter Pinterest WhatsApp ਪਟਿਆਲਾ ਦੀ ਲਾਅ ਯੂਨੀਵਰਸਿਟੀ ਦੇ ਸਾਹਮਣੇ ਰਾਤ 12.00 ਵਜੇ ਇੱਕ ਕਾਰ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਪਟਿਆਲਾ ਵੱਲ ਆ ਰਹੇ ਸਨ ਕਿ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੋਵੇਂ ਸਵਾਰਾਂ ਨੂੰ ਸਮਾਂ ਰਹਿੰਦੇ ਬਾਹਰ ਕੱਢ ਲਿਆ। ਪ੍ਰਤੱਖਦਰਸ਼ੀਆਂ ਮੁਤਾਬਕ ਕਾਰ ਕਾਫੀ ਤੇਜ਼ ਰਫਤਾਰ ਸੀ, ਜਿਸ ਕਾਰਨ ਹਾਦਸਾ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ।