ਫਿਰੋਜ਼ਪੁਰ ’ਚ ਭਿਆਨਕ ਸੜਕ ਹਾਦਸੇ ’ਚ ਇਕ ਮੌਤ/ ਬੱਸ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ/ ਪੁਲਿਸ ਕਰ ਰਹੀ ਘਟਨਾ ਦੀ ਜਾਂਚ

0
2

 

ਫਿਰੋਜ਼ਪੁਰ ਜੀਰਾ ਰੋਡ ’ਤੇ ਐਕਟਿਵਾ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਉਰਫ ਮਨੀ ਪੁੱਤਰ ਰਿਟਾ: ਇੰਸਪੈਕਟਰ ਹਰਜੀਤ ਸਿੰਘ ਵਧਵਾ ਵਾਸੀ ਝੱਟਾ ਕਲੋਨੀ ਜ਼ੀਰਾ ਵਜੋਂ ਹੋਈ ਹੈ। ਮ੍ਰਿਤਕ ਇਮੀਗ੍ਰੇਸ਼ਨ ਦਾ ਕੰਮ ਕਰਦਾ ਸੀ ਅਤੇ ਦੇਰ ਸ਼ਾਮ ਆਪਣੀ ਐਕਟਿਵਾ  ਤੇ ਸਵਾਰ ਹੋ ਕੇ ਜ਼ੀਰਾ ਫਿਰੋਜ਼ਪੁਰ ਰੋਡ ਕਿਸੇ ਕੰਮ ਦੇ ਲਈ ਜਾ ਰਿਹਾ ਸੀ ਤਾਂ ਜੀਵਨ ਮੱਲ ਸਰਕਾਰੀ ਸਕੂਲ ਦੇ ਨਜ਼ਦੀਕ ਫਿਰੋਜ਼ਪੁਰ ਵੱਲੋਂ ਆ ਰਹੀ ਪੰਜਾਬ ਰੋਡਵੇਗ਼ ਦੀ ਬੱਸ  ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
 ਮੌਕੇ ‘ਤੇ ਪਹੁੰਚੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਅਤੇ ਮੌਕੇ ‘ਤੇ ਮੌਜੂਦ ਸ਼ਹਿਰ ਵਾਸੀਆਂ ਵੱਲੋਂ ਉਸਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ, ਜਿੱਥੇ ਜਾਂਚ ਉਪਰੰਤ ਡਾਕਟਰਾਂ ਵੱਲੋਂ ਉਸਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਮਨਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ ਚਾਰ ਸਾਲ ਧੀ ਛੱਡ ਗਿਆ ਹੈ। ਮੌਕੇ ‘ਤੇ ਪਹੁੰਚੇ ਏਐੱਸਆਈ ਲਖਵੀਰ ਸਿੰਘ ਅਤੇ ਐੱਸਐੱਚਓ ਗੁਰਜੰਟ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿ੍ਤਕ ਦੀ ਲਾਸ਼ ਸਿਵਲ ਹਸਪਤਾਲ ਜ਼ੀਰਾ ਵਿਖੇ ਰੱਖ ਦਿੱਤੀ ਗਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here