ਪੰਜਾਬ ਲੰਬੀ ਹਲਕੇ ਅੰਦਰ ਅਕਾਲੀ ਦਲ ਨੂੰ ਵੱਡਾ ਝਟਕਾ/ ਪੰਚਾਇਤ ਨੇ ਅਕਾਲੀ ਦਲ ਛੱਡ ਕੇ ‘ਆਪ’ ਦਾ ਫੜਿਆ ਪੱਲਾ/ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਇਆ ਸ਼ਾਮਲ By admin - May 15, 2026 0 2 Facebook Twitter Pinterest WhatsApp ਲੰਬੀ ਹਲਕੇ ਅੰਦਰ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕੇ ਦੇ ਪਿੰਡ ਮਾਣਣੀ ਖੇੜਾ ਦਾ ਅਕਾਲੀ ਸਰਪੰਚ ਆਪਣੇ ਸਾਥੀ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਆਪਣੇ ਨਿਵਾਸ ਸਥਾਨ ’ਤੇ ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਲਈ ਸਿਰੋਪਾਓ ਪਾ ਕੇ ਸਵਾਗਤ ਕੀਤਾ। ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਖੁਡੀਆਂ ਨੇ ਕਿਹਾ ਕਿ ਪਿੰਡ ਮਾਣੀ ਖੇੜਾ ਦੇ ਸਰਪੰਚ ਅਤੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਵੇਖਦਿਆਂ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦੇ ਭਰੋਸਾ ਦਿੱਤਾ। ਪਿੰਡ ਦੇ ਸਰਪੰਚ ਮੰਗਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।