ਪੰਜਾਬ ਖਜਾਨਾ ਮੰਤਰੀ ਹਰਪਾਲ ਚੀਮਾ ਦਾ ਕੇਂਦਰ ਵੱਲ ਨਿਸ਼ਾਨਾ/ ਵਿਦੇਸ਼ ਨੀਤੀ ਪੂਰੀ ਤਰ੍ਹਾਂ ਫਲਾਪ ਹੋਣ ਦੇ ਇਲਜ਼ਾਮ/ ਪ੍ਰਧਾਨ ਮੰਤਰੀ ਦੇ ਪਾਬੰਦੀਆਂ ਵਾਲੇ ਬਿਆਨ ’ਤੇ ਚੁੱਕੇ ਸਵਾਲ By admin - May 15, 2026 0 5 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਅੰਦਰ ਬਣੇ ਹਾਲਾਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਦੇਸ਼ ਨੂੰ ਕੌਮਾਂਤਰੀ ਪੱਧਰ ਤੇ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਤੇਲ ਤੇ ਗੈਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਨੇ ਜਦਕਿ ਪ੍ਰਧਾਨ ਮੰਤਰੀ ਜਨਤਾ ਨੂੰ ਸੋਨਾ ਨਾ ਖਰੀਦਣ ਅਤੇ ਸੰਜਮ ਵਰਤਣ ਦੀਆਂ ਨਸੀਹਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਸੰਭਾਲਣ ਵਿਚ ਬੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਇਸ ਲਈ ਦੇਸ਼ ਦੇ ਲੋਕਾਂ ਨੂੰ ਅਜਿਹੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।