ਪੰਜਾਬ ਅੰਮ੍ਰਿਤਸਰ ਟਰੈਫਿਕ ਪੁਲਿਸ ਦੀ ਸਖਤੀ/ ਈ-ਚਲਾਨ ਪ੍ਰਣਾਲੀ ਦੀ ਸ਼ੁਰੂਆਤ/ ਨਿਯਮ ਤੋੜਣ ਵਾਲਿਆਂ ਦੇ ਕੱਟੇ ਜਾਣਗੇ ਈ-ਚਲਾਨ By admin - May 15, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿੱਚ ਟਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਸਖ਼ਤੀ ਹੋਣ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸੱਤ ਮੁੱਖ ਚੌਂਕਾਂ ਵਿੱਚ ਈ-ਚਲਾਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਅੰਦਰ 1300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜੋ ਹਰ ਵੇਲੇ ਆਵਾਜਾਈ ਉੱਤੇ ਨਜ਼ਰ ਰੱਖਣਗੇ। ਈ-ਚਲਾਨ ਸਿਸਟਮ ਲਾਗੂ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਦੀ ਟਰੈਫਿਕ ਐਸਪੀ ਅਮਨਦੀਪ ਕੌਰ ਵੱਲੋਂ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਸਾਫ਼ ਕਿਹਾ ਕਿ ਹੁਣ ਕਿਸੇ ਵੀ ਕਿਸਮ ਦੀ ਸਿਫ਼ਾਰਿਸ਼ ਨਹੀਂ ਚੱਲੇਗੀ। ਜੇ ਕੋਈ ਵਿਅਕਤੀ ਵਾਈਟ ਲਾਈਨ ਜਾਂ ਟਰੈਫਿਕ ਨਿਯਮ ਤੋੜਦਾ ਹੈ ਤਾਂ ਉਸਦੇ ਮੋਬਾਈਲ ਫੋਨ ਉੱਤੇ ਤੁਰੰਤ ਈ-ਚਲਾਨ ਦਾ ਮੈਸੇਜ ਪਹੁੰਚ ਜਾਵੇਗਾ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਵਾਹਨ ਦੇ ਸਾਰੇ ਦਸਤਾਵੇਜ਼ ਪੂਰੇ ਰੱਖਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਕਰਨ ਅਤੇ ਟਰੈਫਿਕ ਸਿਗਨਲ ਦੀ ਉਲੰਘਣਾ ਕਰਨ ਤੋਂ ਬਚਣ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸ਼ਹਿਰ ਵਿੱਚ ਟਰੈਫਿਕ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਹੈ।