ਖਜਾਨਾ ਮੰਤਰੀ ਹਰਪਾਲ ਚੀਮਾ ਦੀ ਭ੍ਰਿਸ਼ਟਚਾਰ ਨੂੰ ਲੈ ਕੇ ਚਿਤਾਵਨੀ/ ਕਿਹਾ, ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਸਰਕਾਰ/ ਹਰ ਪੱਧਰ ਦੇ ਅਧਿਕਾਰੀ, ਮੰਤਰੀ ਤੇ ਵਿਧਾਇਕ ਖਿਲਾਫ ਹੋਵੇਗੀ ਕਾਰਵਾਈ

0
28

ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਐ। ਚੰਡੀਗੜ੍ਹ ਵਿਖੇ ਪਨਸਬ ਦੇ ਚੇਅਰਮੈਨ ਪ੍ਰਭਬੀਰ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਭ੍ਰਿਸ਼ਟਾਚਾਰ ਖਿਲਾਫ ਸਖਤ ਹਦਾਇਤਾਂ ਨੇ, ਇਸ ਲਈ ਪੰਜਾਬ ਸਰਕਾਰ ਜ਼ੀਰੋ ਟਾਲਰੈਂਸ ਪਾਲਸੀ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਭਬੀਰ ਸਿੰਘ ਨੂੰ ਪਨਸਪ ਦਾ ਚੇਅਰਮੈਨ ਬਣਾਏ ਜਾਣ ‘ਤੇ ਵਧਾਈ ਦਿੱਤੀ। ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਧਿਕਾਰੀ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਭਾਵੇਂ ਉਹ ਮੰਤਰੀ ਹੋਵੇ, ਵਿਧਾਇਕ ਹੋਵੇ, ਆਈਏਐਸ-ਪੀਸੀਐਸ ਅਧਿਕਾਰੀ ਹੋਵੇ ਜਾਂ ਕੋਈ ਵੀ ਸਰਕਾਰੀ ਕਰਮਚਾਰੀ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।” ਸਾਈਬਰ ਕ੍ਰਾਈਮ ਪੁਲਿਸ ਥਾਣਾ, ਫਾਜ਼ਿਲਕਾ ਖਿਲਾਫ ਵਿਜੀਲੈਂਸ ਕਾਰਵਾਈ ਬਾਰੇ  ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦਰਸਾਉਂਦੀ ਹੈ ਕਿ ਸਰਕਾਰ ਆਮ ਨਾਗਰਿਕ ਦੇ ਨਾਲ ਹੈ ਅਤੇ ਹਰ ਪੱਧਰ ‘ਤੇ ਨਿਆਂ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਇਸੇ ਦੌਰਾਨ ਪਨਸਪ ਦੇ ਨਵ-ਨਿਯੁਕਤ ਚੇਅਰਮੈਨ ਪ੍ਰਭਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲ ਲਿਆ ਹੈ ਅਤੇ ਭਵਿੱਖ ਦੇ ਕੰਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਵਿਭਾਗ ਨਾਲ ਮੀਟਿੰਗ ਕੀਤੀ ਜਾਵੇਗੀ। ਪ੍ਰਭਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here