ਮਾਨਸਾ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨੀ ’ਤੇ ਆਪ ਦਾ ਕਬਜ਼ਾ/ ਚੁਸਪਿੰਦਰਬੀਰ ਸਿੰਘ ਚਹਿਲ ਬਣੇ ਨਵੇਂ ਚੇਅਰਮੈਨ/ ਪਾਰਟੀ ਹਾਈ ਕਮਾਂਡ ਤੇ ਸਾਰੇ ਮੈਂਬਰਾਂ ਦਾ ਕੀਤਾ ਧੰਨਵਾਦ

0
3

 

ਆਮ ਆਦਮੀ ਪਾਰਟੀ ਨੇ ਮਾਨਸਾ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨੀ ’ਤੇ ਕਬਜ਼ਾ ਕਰ ਲਿਆ ਹੈ। ਬੋੜਾਵਾਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪਰਿਸ਼ਦ ਮਾਨਸਾ ਦਾ ਚੇਅਰਮੈਨ ਚੁਣਿਆ ਗਿਆ। ਚੇਅਰਮੈਨ ਬਣਨ ਤੋਂ ਬਾਅਦ ਚੁਸਪਿੰਦਰਬੀਰ ਸਿੰਘ ਚਹਿਲ ਨੇ ਪਾਰਟੀ ਹਾਈਕਮਾਂਡ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਚੇਅਰਮੈਨ ਬਣਨ ਉਪਰੰਤ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇੱਕ ਆਮ ਘਰ ਦੇ ਪੁੱਤ ਨੂੰ ਜ਼ਿਲ੍ਹਾ ਪਰਿਸ਼ਦ ਦਾ ਚੇਅਰਮੈਨ ਬਣਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਇਹ ਅਹੁਦੇ ਸਿਰਫ ਵੱਡੇ ਸਿਆਸੀ ਘਰਾਣਿਆਂ ਜਾਂ ਲੀਡਰਾਂ ਦੇ ਪੁੱਤਰਾਂ ਨੂੰ ਹੀ ਮਿਲਦੇ ਰਹੇ ਹਨ, ਪਰ ਹੁਣ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਅੱਗੇ ਲਿਆਉਣ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪਰਿਸ਼ਦ ਵਿੱਚ ਚੱਲ ਰਹੀ ਕਥਿਤ ਰਿਸ਼ਵਤਖੋਰੀ ਅਤੇ “10 ਫੀਸਦੀ ਕਮਿਸ਼ਨ” ਦੇ ਸਿਸਟਮ ’ਤੇ ਵੀ ਸਖ਼ਤ ਰੁਖ ਅਪਣਾਇਆ। ਚਹਿਲ ਨੇ ਕਿਹਾ ਕਿ ਹੁਣ ਜ਼ਿਲ੍ਹਾ ਪਰਿਸ਼ਦ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵਿਅਕਤੀ ਦੇ ਕੰਮ ਨੂੰ ਤਰਜੀਹ ਦੇ ਕੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here