ਪੰਜਾਬ ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਸੁਪਰੀਟੈਂਡੇਂਟ ’ਤੇ ਜਾਨਲੇਵਾ ਹਮਲਾ/ ਹਵਾਲਾਤੀਆਂ ਨੇ ਨੌਕੀਲੀ ਚੀਜ਼ ਨਾਲ ਕੀਤਾ ਜ਼ਖਮੀ/ ਬਚਾਅ ’ਚ ਗਨਮੈਨ ਨੂੰ ਵੀ ਬਣਾਇਆ ਨਿਸ਼ਾਨਾ By admin - May 16, 2026 0 4 Facebook Twitter Pinterest WhatsApp ਬਠਿੰਡਾ ਦੀ ਕੇਂਦਰੀ ਜੇਲ੍ਹ ਅੰਦਰ ਹਵਾਲਾਤੀਆਂ ਵੱਲੋਂ ਜੇਲ੍ਹ ਸੁਪਰੀਟੈਂਡੈਂਟ ਉਤੇ ਜਾਨਲੇਵਾ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਹਮਲੇ ਵਿਚ ਜੇਲ੍ਹ ਸੁਪਰੀਟੈਂਡੈਂਟ ਦਲਵੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸੇ ਦੌਰਾਨ ਬਚਾਅ ਵਿਚ ਆਏ ਗੰਨਮੈਨ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਹਰਕਤ ਵਿਚ ਆਏ ਜੇਲ੍ਹ ਸਟਾਫ ਨੇ ਤਿੰਨੇ ਮੁਲਜਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਮੁਲਜਮਾਂ ਨੂੰ 5 ਦਿਨਾਂ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਜੇਲ੍ਹ ਸੁਪਰਿੰਟੈਂਡੈਂਟ ਦਲਵੀਰ ਸਿੰਘ ਜੇਲ੍ਹ ਦੇ ਅੰਦਰ ਮੌਜੂਦ ਸਨ। ਅਚਾਨਕ ਤਿੰਨ ਹਵਾਲਾਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਤਿੱਖੀਆਂ ਅਤੇ ਨੁਕੀਲੀਆਂ ਚੀਜ਼ਾਂ ਸਨ, ਜਿਨ੍ਹਾਂ ਨਾਲ ਉਹ ਜੇਲ੍ਹ ਅਧਿਕਾਰੀ ‘ਤੇ ਵਾਰ ਕਰਨ ਲੱਗੇ। ਅਧਿਕਾਰੀ ਨੂੰ ਖਤਰੇ ਵਿੱਚ ਦੇਖ ਕੇ ਉਨ੍ਹਾਂ ਦਾ ਸਰਕਾਰੀ ਗਨਮੈਨ ਬਚਾਅ ਲਈ ਅੱਗੇ ਆਇਆ। ਆਰੋਪੀਆਂ ਨੇ ਗਨਮੈਨ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜੇਲ੍ਹ ਸਟਾਫ ਨੇ ਤੁਰੰਤ ਦਖ਼ਲ ਦੇ ਕੇ ਹਮਲਾਵਰ ਹਵਾਲਾਤੀਆਂ ਨੂੰ ਕਾਬੂ ਕਰ ਲਿਆ। ਹਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਪੁਲਿਸ ਹਰਕਤ ਵਿੱਚ ਆਈ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਤਿੰਨਾਂ ਹਮਲਾਵਰ ਹਵਾਲਾਤੀਆਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕਰਨ ਸਮੇਤ ਕਈ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਆਰੋਪੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਰਿਮਾਂਡ ਦੌਰਾਨ ਦੋਸ਼ੀਆਂ ਤੋਂ ਹਮਲੇ ਪਿੱਛਲੇ ਮਕਸਦ ਸੀ ਅਤੇ ਜੇਲ੍ਹ ਦੇ ਅੰਦਰ ਨੋਕੀਲੀਆਂ ਚੀਜ਼ਾਂ ਕਿਵੇਂ ਪਹੁੰਚੀਆਂ, ਦੀ ਪੁਛਗਿੱਛ ਕੀਤੀ ਜਵੇਗੀ।