ਫਤਹਿਗੜ੍ਹ ਸਾਹਿਬ ’ਚ ਆਮ ਆਦਮੀ ਪਾਰਟੀ ਨੂੰ ਝਟਕਾ/ ਸੀਨੀਅਰ ਆਗੂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

0
2

ਫਤਹਿਗੜ੍ਹ ਸਾਹਿਬ ਅੰਦਰ ਆਦਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਰਹਿੰਦ ਅਧੀਨ ਆਉਂਦੇ ਪਿੰਡ ਤਲਾਣੀਆਂ ਨਾਲ ਸਬੰਧਤ ਸੀਨੀਅਰ ਆਗੂ ਜਗਜੀਤ ਸਿੰਘ ਆਪਣੇ ਦਰਜਨਾਂ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਵਾਰਡ ਨੰਬਰ 23 ਤੋਂ ਲਗਭਗ ਛੇ ਸਾਲਾਂ ਤੋਂ ਪਾਰਟੀ ਨਾਲ ਜੁੜੇ ਜਗਜੀਤ ਸਿੰਘ ਪਾਰਟੀ ਦੇ ਸੀਨੀਅਰ ਆਗੂ ਸਨ। ਅਕਾਲੀ ਦਲ ਨੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜਗਜੀਤ ਸਿੰਘ ਨੂੰ ਵਾਰਡ ਨੰਬਰ 23 ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ  ਬਲਜੀਤ ਸਿੰਘ ਭੁੱਟਾ ਨੇ ਜਗਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਭੁੱਟਾ ਨੇ ਜਗਜੀਤ ਸਿੰਘ ਦੀ ਲੋਕਪ੍ਰਿਯਤਾ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਵਾਰਡ ਨੰਬਰ 23 ਤੋਂ ਸ਼੍ਰੋਮਣੀ ਅਕਾਲੀ ਦਲ ਦਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ।
ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਸਰਹਿੰਦ ਚੋਣਾਂ ਲਈ ਅਕਾਲੀ ਦਲ ਵੱਲੋਂ ਲਗਾਏ ਗਏ ਵਿਸ਼ੇਸ਼ ਇੰਚਾਰਜ ਹਰਵਿੰਦਰ ਸਿੰਘ ਬੱਬਲ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਜਗਜੀਤ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਜਗਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਵਾਰਡ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ।

LEAVE A REPLY

Please enter your comment!
Please enter your name here