ਜਲੰਧਰ ’ਚ ਸਖਸ਼ ਨਾਲ ਖੋਹ ਦੀ ਕੋਸ਼ਿਸ਼/ ਫਿਲਮੀ ਅੰਦਾਜ਼ ’ਚ ਖੋਹਿਆ ਸਖਸ਼ ਦਾ ਮੋਬਾਈਲ/ ਫੜਣ ਦੀ ਕੋਸ਼ਿਸ਼ ਦੌਰਾਨ ਚਕਮਾ ਦੇ ਕੇ ਫਰਾਰ

0
2

ਜਲੰਧਰ ਸ਼ਹਿਰ ਅੰਦਰ ਚੋਰ-ਲੁਟੇਰਿਆਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਮਾਮਲਾ ਸ਼ਹਿਰ ਦੇ ਸ਼ਿਵਪੁਰੀ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰ ਸਾਇਕਲ ਸਵਾਰਾਂ ਨੇ ਪੈਦਲ ਜਾਂਦੇ ਸ਼ਖਸ਼ ਤੋਂ ਫਿਲਮੀ ਸਟਾਈਲ ਵਿਚ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਫੜਣ ਦੀ ਕੋਸ਼ਿਸ਼ ਕੀਤੀ ਪਰ ਮੋਟਰ ਸਾਇਕਲ ਚਕਮਾ ਦੇ ਕੇ ਭੱਜਣ ਵਿਚ ਸਫਲ ਰਹੇ। ਸਾਰੀ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿਚ ਮੋਟਰ ਸਾਇਕਲ ਸਵਾਰ ਬੇਖੌਫ ਹੋ ਕੇ ਮੋਬਾਈਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ।
ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਰੌਲਾ ਪਾਇਆ ਅਤੇ ਬਾਈਕ ਸਨੈਚਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰਿਆਂ ਨੂੰ ਬਚ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਫੁਟੇਜ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here