ਪਟਿਆਲਾ ਪੁਲਿਸ ਵੱਲੋਂ ਲੁਟੇਰਾ ਗਿਰੋਹ ਦਾ ਪਰਦਾਫਾਸ਼/ ਗਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ/ ਕਾਰ, ਬਾਈਕ, ਮੋਬਾਈਲ ਫੋਨ ਤੇ ਚਾਕੂ ਬਰਾਮਦ

0
2

ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਇੱਕ ਚੋਰੀਸ਼ੁਦਾ ਕਾਰ, ਬਿਨਾ ਨੰਬਰੀ ਮੋਟਰਸਾਈਕਲ, ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕੀਤਾ ਹੈ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਗੁਰਮੀਤ ਸਿੰਘ, ਜਸਵੀਰ ਸਿੰਘ, ਨਰਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ ਮੁਕੱਦਮਾ ਨੰਬਰ 94 ਮਿਤੀ 13-05-2026 ਅਧੀਨ ਧਾਰਾ 311, 115(2), 118(1), 190, 191 BNS ਤਹਿਤ ਕਾਰਵਾਈ ਕੀਤੀ ਗਈ ਸੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿਤੀ 12-05-2026 ਨੂੰ ਕੁਝ ਨੌਜਵਾਨਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਤੋਂ ਨਕਦੀ, ਮੋਬਾਇਲ ਫੋਨ ਅਤੇ ਹੋਰ ਸਮਾਨ ਖੋਹ ਲਿਆ ਗਿਆ ਸੀ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਗਿਰੋਹ ਦੇ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ ਇੱਕ ਚੋਰੀ ਕੀਤਾ ਕਾਰ, ਬਿਨਾ ਨੰਬਰੀ ਮੋਟਰਸਾਈਕਲ, ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਅਜਿਹੇ ਤੱਤਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

LEAVE A REPLY

Please enter your comment!
Please enter your name here