Uncategorized ਕਪੂਰਥਲਾ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਸ਼ੱਕ/ ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਆਰੰਭੀ By admin - May 29, 2025 0 59 Facebook Twitter Pinterest WhatsApp ਕਪੂਰਥਲਾ ਦੇ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਜਗਤਜੀਤ ਨਗਰ ਹਮੀਰਾ ਵਿਖੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਦੀ ਖਬਰ ਸਾਹਮਣੇ ਆਈ ਐ। ਨੌਜਵਾਨ ਦੀ ਲਾਸ਼ ਘਰ ਦੇ ਕਮਰੇ ਅੰਦਰ ਪਈ ਮਿਲੀ ਐ। ਪੁਲਿਸ ਨੇ ਮਕਾਨ ਮਾਲਕ ਦੀ ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਦੀ ਸੂਚਨਾ ਤੋਂ ਬਾਅਦ ਥਾਣਾ ਸੁਭਾਨਪੁਰ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦਾ ਕਤਲ ਹੋਣ ਦੀ ਸ਼ੰਕਾ ਜਾਹਰ ਕੀਤੀ ਐ। ਪੁਲਿਸ ਨੇ ਮਾਪਿਆਂ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ। ਪਰਿਵਾਰਕ ਮੈਂਬਰਾਂ ਦਾ ਦਾਅਵਾ ਐ ਕਿ ਮ੍ਰਿਤਕ ਨੇ ਦੋ ਦਿਨ ਪਹਿਲਾਂ ਆਪਣੇ ਭਰਾ ਨੂੰ ਫੋਨ ‘ਤੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ। ਇਸ ਬਾਰੇ ਸੁਭਾਨਪੁਰ ਥਾਣੇ ਦੇ ਐਸਐਚਓ ਅਮਨਦੀਪ ਕੁਮਾਰ ਨੇ ਕਿਹਾ ਕਿ ਮੌਕੇ ਦੇ ਹਾਲਾਤਾਂ ਮੁਤਾਬਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਸ਼ੰਕਾ ਜਾਹਰ ਕੀਤੀ ਜਾ ਰਹੀ ਐ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਚ ਪੋਸਟ ਮਾਰਟਮ ਲਈ ਭੇਜਿਆ ਗਿਆ ਐ, ਜੋ ਵੀ ਰਿਪੋਰਟ ਆਵੇਗੀ, ਉਸ ਮੁਤਾਬਕ ਅਗਲੀ ਕਾਰਵਾਈ ਵਿਚ ਲਿਆਂਦੀ ਜਾਵੇਗੀ।