ਕੋਟਕਪੂਰਾ ’ਚ ਬੀਸੀਏ ਵਿਦਿਆਰਥੀ ਵੱਲੋਂ ਖੁਦਕੁਸ਼ੀ/ ਕਿਰਾਏ ਦੇ ਕਮਰੇ ’ਚ ਫਾਹਾ ਲਾ ਕੇ ਦਿੱਤੀ ਜਾਨ/ ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਆਰੰਭੀ

0
2

ਕੋਟਕਪੂਰਾ ਵਿਖੇ ਇਕ ਬੀਸੀਏ ਵਿਦਿਆਰਥੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਿਪੁੰਨ ਪੱਤਰ ਰਜੇਸ਼ ਕੁਮਾਰ ਵਾਸੀ ਆਦਰਸ਼ਨ ਨਗਰ ਫਾਜਿਲਕਾ ਵਜੋਂ ਹੋਈ ਹੈ। ਉਹ ਕੋਟਕਪੂਰਾ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵੀਸੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਹਨਵੇਂ ਬੱਸ ਸਟੈਂਡ ਨੇੜੇ ਇਕ ਘਰ ਵਿੱਚ ਕਿਰਾਏ ‘ਤੇ ਰਹਿੰਦਾ ਸੀ, ਜਿੱਥੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੜ੍ਹਾਈ ਦੇ ਦਬਾਅ ਨਾਲ ਇਸ ਘਟਨਾ ਨੂੰ ਜੋੜਨ ਬਾਰੇ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ, ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅੱਜ ਉਸਦਾ ਪੇਪਰ ਵੀ ਸੀ। ਜਾਣਕਾਰੀ ਅਨੁਸਾਰ 22 ਸਾਲਾ ਨਿਪੁੰਨ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਨਵੇਂ ਬੱਸ ਸਟੈਂਡ ਨੇੜੇ ਇਕ ਗਲੀ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ। ਅੱਜ ਸਵੇਰੇ ਜਦੋਂ ਉਸ ਨੇ ਪਰਿਵਾਰਕ ਮੈਂਬਰਾਂ ਦੇ ਫੋਨ ਕਾਲਾਂ ਦਾ ਜਵਾਬ ਨਹੀਂ ਦਿੱਤਾ ਤਾਂ ਪਰਿਵਾਰ ਵੱਲੋਂ ਮਕਾਨ ਮਾਲਕ ਨਾਲ ਸੰਪਰਕ ਕੀਤਾ ਗਿਆ।
ਮਕਾਨ ਮਾਲਕ ਵੱਲੋਂ ਜਾਂਚ ਕਰਨ ‘ਤੇ ਕਮਰਾ ਅੰਦਰੋਂ ਬੰਦ ਮਿਲਿਆ। ਕਾਫੀ ਸਮੇਂ ਤੱਕ ਦਰਵਾਜ਼ਾ ਨਾ ਖੁਲ੍ਹਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ‘ਤੇ ਪੁੱਜੀ ਅਤੇ ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਕੋਟਕਪੂਰਾ ਪਹੁੰਚ ਗਏ। ਮਕਾਨ ਮਾਲਕ ਦਵਿੰਦਰ ਸਿੰਘ ਨੇ ਦੱਸਿਆ ਕਿ ਨਿਪੁੰਨ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਦੇ ਘਰ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ ਅਤੇ ਕਾਲਜ ਵਿੱਚ ਪੜ੍ਹਾਈ ਕਰ ਰਿਹਾ ਸੀ। ਇਸ ਸਬੰਧੀ ਥਾਣਾ ਸਿਟੀ ਦੇ ASI ਦਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here