ਪੰਜਾਬ ਨਗਰ ਨਿਗਮ ਚੋਣਾਂ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਬਿਆਨ/ ਪ੍ਰਸ਼ਾਸਨ ’ਤੇ ਚੋਣਾਂ ਜਿੱਤਣ ’ਚ ਧਾਂਦਲੀਆਂ ਦੇ ਇਲਜ਼ਾਮ/ ਇਮਾਨਦਾਰ ਅਧਿਕਾਰੀਆਂ ਦੇ ਹੱਕ ’ਚ ਡਟਣ ਦਾ ਐਲਾਨ By admin - May 18, 2026 0 3 Facebook Twitter Pinterest WhatsApp ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸਰਕਾਰ ਉਤੇ ਨਿਗਮ ਚੋਣਾਂ ਦੌਰਾਨ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਚੋਣਾਂ ਜਿੱਤਣ ਲਈ ਅਧਿਕਾਰੀਆਂ ਉਤੇ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਦਬਾਅ ਕਾਰਨ ਅਧਿਕਾਰੀਆਂ ਦੀ ਸਿਹਤ ਉਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਜਿਹੇ ਦਬਾਅ ਦੇ ਚਲਦਿਆਂ ਇਕ ਅਧਿਕਾਰੀ ਨੇ ਖੁਦੁਕਸ਼ੀ ਕਰ ਲਈ ਸੀ। ਉਨ੍ਹਾਂ ਸਰਕਾਰ ਨੂੰ ਇਮਾਨਦਾਰ ਅਧਿਕਾਰੀਆਂ ਨਾਲ ਧੱਕੇਸ਼ਾਹੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।