
ਮਲੋਟ ਦੇ ਤਹਿਸੀਲ ਕੰਪਲੈਕਸ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਨਗਰ ਕੌਂਸਲ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ ਸਾਹਮਣੇ ਹੋ ਗਏ। ਇਸ ਮੌਕੇ ਹੋਈ ਝੜਪ ਦੌਰਾਨ ਦੋਵੇਂ ਧਿਰਾਂ ਵਿਚਾਲੇ ਕੁੱਟਮਾਰ ਤੇ ਹੱਥੋਪਾਈ ਵੀ ਹੋਈ। ਇਸ ਤੋਂ ਬਾਅਦ ਮੌਕੇ ਤੇ ਪਹੁੰਚੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੌਕੇ ਤੇ ਪਹੁੰਚ ਕੇ ਸੱਤਾਧਾਰੀ ਧਿਰ ਉਤੇ ਧੱਕੇ ਦੇ ਇਲਜ਼ਾਮ ਲਾਏ। ਇਸੇ ਦੌਰਾਨ ਮੌਕੇ ਤੇ ਪਹੁੰਚੀ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੋਤ ਕੌਰ ਨੇ ਵੀ ਪ੍ਰੈੱਸ ਕਾਨਫਰੰਸ ਕਰ ਕੇ ਕਾਂਗਰਸ ਉਤੇ ਬਿਨਾਂ ਵਜ੍ਹਾਂ ਹੰਗਾਮਾ ਕਰਨ ਦੇ ਇਲਜ਼ਾਮ ਲਾਏ। ਮੌਕੇ ਤੇ ਮੌਜੂਦ ਪੁਲਿਸ ਨੇ ਮੁਸ਼ਕਲ ਨਾਲ ਸਥਿਤ ਕੰਟਰੋਲ ਕੀਤੀ।
ਦੱਸ ਦਈਏ ਕਿ ਬੀਤੇ ਕੱਲ੍ਹ ਨਗਰ ਕੌਸਲ ਮਲੋਟ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਇਤਰਾਜ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਇਕ ਦੂਜੇ ਤੇ ਹੱਥੋਂਪਈ ਦੇ ਇਲਜ਼ਾਮ ਲਗਾਏ ਗਏ ਸਨ। ਸੂਚਨਾ ਮਿਲਦੇ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਪੁੱਜੇ ਸਨ। ਸਾਰੀਆਂ ਵਿਰੋਧੀ ਰਾਜਨੀਤਕ ਪਾਰਟੀਆ ਵਲੋਂ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਗਟ ਕਰਦੇ ਧਰਨਾ ਵੀ ਲਗਾਇਆ ਸੀ।
ਦੂਜੇ ਪਾਸੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਅਪਣੀ ਪਾਰਟੀ ਦਾ ਪੱਖ ਰੱਖਦੇ ਹੋਏ ਵਿਰੋਧੀਆਂ ਨੂੰ ਜੁਆਬ ਦਿੰਦੇ ਹੋਏ ਕਿਹਾ ਕਿ ਇਹ ਜਾਣ ਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸਿ਼ਸ਼ ਕਰ ਰਹੇ ਹਨ ਜਦੋਂ ਕੇ ਕਿਸੇ ਦੇ ਕਾਗਜ਼ ਰੱਦ ਹੀ ਨਹੀਂ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋਂ ਧਮਕੀਆਂ ਦਿਤੀਆਂ ਜਾ ਰਹੀਆਂ ਹਨ ਪਰ ਅਸੀਂ ਮਾਹੌਲ ਨੂੰ ਖਰਾਬ ਨਹੀਂ ਹੋਣ ਦੇਣਗੇ। ਉਨ੍ਹਾਂ ਨੂੰ ਕਿਹਾ ਕੇ ਉਨ੍ਹਾਂ ਵਲੋਂ ਮੈਨੂੰ ਵੀ ਘੇਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆ ਹਨ ਪਰ ਮੈਂ ਕਿਸੇ ਤੋਂ ਡਰਨ ਵਾਲੀ ਨਹੀਂ ਅਤੇ ਅਸੀਂ ਚੋਣਾਂ ਅਮਨ-ਇਮਾਨ ਕਰਵਾਉਣ ਲਈ ਪ੍ਰਸਾਸ਼ਨ ਨੂੰ ਬੇਨਤੀ ਕਰਾਂਗੇ।


