ਮੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ/ ਧਮਕੀ ਈਮੇਲਾਂ ਤੋਂ ਬਾਅਦ ਵਧਾਈ ਚੌਕਸੀ/ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਮੁਸ਼ਤੈਦ

0
2

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਅਤੇ ਲਗਾਤਾਰ ਆ ਰਹੀਆਂ ਧਮਕੀ ਭਰੀਆਂ ਈਮੇਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸੀ ‘ਤੇ ਹੈ। ਇਸੇ ਤਹਿਤ ਮੋਗਾ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਐਸਪੀ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧ ਜਾਣਕਾਰੀ ਦਿੰਦਿਆਂ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨਿਗਮ ਚੋਣਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ, ਇਸ ਲਈ ਸ਼ਰਾਰਤੀਆਂ ‘ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਚਾਹੀ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲ ਰਹੀਆਂ ਹਨ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਦਾ ਸਾਈਬਰ ਕਰਾਈਮ ਵਿਭਾਗ ਪੂਰੀ ਚੌਕਸੀ ਅਤੇ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ। ਡੀਐਸਪੀ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਲਗਾਤਾਰ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ, ਤਾਂ ਜੋ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪੁਲਿਸ ਵਿਚਕਾਰ ਪੂਰਾ ਆਪਸੀ ਤਾਲਮੇਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here