ਪੰਜਾਬ ਗੜਸ਼ੰਕਰ ਨੇੜੇ ਸੜਕ ਹਾਦਸੇ ਦੌਰਾਨ ਪੁਲਿਸ ਮੁਲਜ਼ਮ ਦੀ ਮੌਤ/ ਕਾਰ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ/ ਮੋਹਾਲੀ ਵਿਖੇ ਤੈਨਾਤ ਸੀ ਪੁਲਿਸ ਮੁਲਾਜ਼ਮ ਪ੍ਰਦੀਪ ਕੁਮਾਰ By admin - May 19, 2026 0 2 Facebook Twitter Pinterest WhatsApp ਗੜ੍ਹਸ਼ੰਕਰ ਦੇ ਪਿਡੰ ਗੋਲੀਆਂ ਲਾਗੇ ਵਾਪਰੇ ਭਿਆਨਕ ਹਾਦਸੇ ਵਿਚ ਪੁਲਿਸ ਮੁਲਾਜਮ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਨਰਿੰਦਰ ਵਾਸੀ ਪਿੰਡ ਲੰਗੇਰੀ ਵਜੋਂ ਹੋਈ ਹੈ। ਪ੍ਰਦੀਪ ਕੁਮਾਰ ਮੋਹਾਲੀ ਦੇ ਐਨਆਰਆਈ ਥਾਣੇ ਵਿਖੇ ਤੈਨਾਤ ਸੀ। ਉਹ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਗੋਲੀਆਂ ਲਾਗੇ ਇਕ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਪੁਲਿਸ ਨੇ ਇਕ ਘੰਟੇ ਦੀ ਮੁਸ਼ੱਕਤ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।