ਪਟਿਆਲਾ ’ਚ ਮੈਡੀਕਲ ਦੇ ਵਿਦਿਆਰਥੀ ਦਾ ਕਤਲ/ ਤੇਜ਼ਧਾਰ ਹਥਿਆਰਾਂ ਨਾਲ ਅੰਜ਼ਾਮ ਦਿੱਤੀ ਘਟਨਾ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
2

ਪਟਿਆਲਾ ਦੇ ਨਿਊ ਲਾਲ ਬਾਗ ਇਲਾਕੇ ਅੰਦਰ ਮੈਡੀਕਲ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ 24 ਸਾਲਾ ਕਮਲ ਵਜੋਂ ਹੋਈ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਫੋਰੈਸਿਟ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਾਤਲਾਂ ਦਾ ਸੁਰਾਖ ਲਾਉਣ ਲਈ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਡੀ ਗੁਰਬੀਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 24 ਸਾਲ ਸੀ ਅਤੇ ਉਹ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਜੁੜੀ ਹੋਰ ਅੰਦਰੂਨੀ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਂਝੀ ਕੀਤੀ ਜਾਵੇਗੀ। ਫਿਲਹਾਲ ਫੋਰਨਸਿਕ ਟੀਮ ਮੌਕੇ ‘ਤੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਭੇਜਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪੁੱਤਰ ਪੂਰੀ ਤਰ੍ਹਾਂ ਨਿਰਦੋਸ਼ ਸੀ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਲ ਦੇ ਪੂਰੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮੌਜੂਦ ਹਨ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਨੂੰ ਲਗਭਗ 30 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਹੁਣ ਤੱਕ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here