ਪੰਜਾਬ ਗੁਰਦਾਸਪੁਰ ’ਚ ਬਿਜਲੀ ਦੀ ਦੁਕਾਨ ਨੂੰ ਅੱਗ/ ਸਾਮਾਨ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - May 20, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਗੀਤਾ ਭਵਨ ਰੋਡ ’ਤੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਬੱਬਰ ਇਲੈਕਟਰੋਨਿਕਸ ਨਾਮ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦਾ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਇਸ ਅੱਗ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਦੁਕਾਨ ਅੰਦਰ ਲੱਗੇ ਫਿਟਿੰਗ ਕਾਊਂਟਰ, ਵਾਇਰਿੰਗ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਵੱਲੋਂ ਅੱਗ ਉਤੇ ਛੇਤੀ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਟੱਲ ਗਿਆ ਹੈ। ਦੁਕਾਨਦਾਰ ਮੋਹਿਤ ਬੱਬਰ ਦਾ ਕਹਿਣਾ ਹੈ ਕਿ ਉਹ ਦੁਕਾਨ ਬੰਦ ਕਰਕੇ ਗਿਆ ਸੀ ਕਿ 15 ਮਿਟ ਬਾਅਦ ਹੀ ਉਸ ਨੂੰ ਗੁਆਢੀਆਂ ਨੇ ਦੁਕਾਨ ਅੰਦਰ ਅੱਗ ਲੱਗਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਸਮੇਂ ਸਿਰ ਕਾਰਵਾਈ ਨਾਲ ਵੱਡਾ ਹਾਦਸਾ ਟੱਲ ਗਿਆ ਹੈ।