ਗੁਰਦਾਸਪੁਰ ਦੇ ਹਲਕਾ ਧਾਰੀਵਾਲ ਪਹੁੰਚੇ ਤਰੁਣ ਚੁੱਘ/ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ/ ਵਰਕਰਾਂ ਨਾਲ ਧੱਕਾ ਬਰਦਾਸ਼ਤ ਨਾ ਕਰਨ ਦਾ ਐਲਾਨ

0
2

ਭਾਜਪਾ ਦੇ ਸੀਨੀਅਰ ਆਗੂ ਤਰੁੱਣ ਚੁੱਘ ਅੱਜ ਗੁਰਦਾਸਪੁਰ ਦੇ ਹਲਕਾ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ। ਪੰਜਾਬ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਉਤੇ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸਰਕਾਰ ਨੂੰ ਚੱਲਦਾ ਕਰਨ ਲਈ ਮੰਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਭਾਜਪਾ ਵਰਕਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋ ਚੁੱਕੀ ਹੈ ਪੰਜਾਬ ਦੇ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ। ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਇਸ ਵਾਰ ਮਨ ਬਣਾ ਲਿਆ ਹੈ ਕਿ ਉਹ ਇਸ ਸਰਕਾਰ ਨੂੰ ਜਲਦੀ ਚਲਦਾ ਕਰਨਗੇ। ਸਫਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਵੀ ਉਹਨਾਂ ਨੇ ਕਿਹਾ ਕਿ ਹਰ ਸ਼ਹਿਰ ਦੇ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ ਔਰ ਲੋਕਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬੀਜੇਪੀ ਦੇ ਦਫਤਰਾਂ ਉਤੇ ਹੋਏ ਹਮਲੇ ਸੱਤਾਧੀਰ ਦੀ ਸੋਚੀ ਸੋਚੀ ਸਮਝੀ ਸਾਜ਼ਿਸ਼ ਸਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਬੀਜੇਪੀ ਦੇ ਵਰਕਰਾਂ ਤੇ ਲੀਡਰਾਂ  ਨੂੰ ਡਰਾਉਣਾ ਚਾਹੁੰਦੀ ਹੈ ਪਰ ਭਾਜਪਾ ਦੇ ਵਰਕਰ ਬਿਲਕੁਲ ਵੀ ਡਰਨ ਵਾਲੇ ਨਹੀਂ ਹਨ ਅਤੇ ਅਸੀਂ ਇਸ ਚੀਜ਼ ਦਾ ਮੂੰਹ ਤੋੜਵਾ ਜਵਾਬ ਦੇਵਾਂਗੇ। ਬਟਾਲਾ ਦੇ 21 ਵਾਰਡਾਂ ਵਿੱਚ ਕਾਗਜ਼ ਰੱਦ ਕਰਨ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਉਹਨਾਂ ਨੇ ਕਿਹਾ ਕਿ ਇਹ ਸਰਕਾਰ ਡਰ ਗਈ ਹੈ ਅਤੇ ਇਹ ਡਰ ਤੇ ਬੁਖਲਾਹਟ ਦਾ ਨਤੀਜਾ ਹੈ ਕਿ ਬਟਾਲਾ ਸ਼ਹਿਰ ਜਿੱਥੇ ਕਿ ਭਾਜਪਾ ਬਹੁਤ ਮਜਬੂਤ ਹੈ 21 ਵਾਰਡਾਂ ਦੇ ਵਿੱਚ ਇਹਨਾਂ ਨੇ ਕਾਗਜ ਰੱਦ ਕਰ ਦਿੱਤੇ ਗਏ ਹਨ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆਂ ਦੇ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਰਕੇਸ਼ ਰਠੌਰ ਰਜਿੰਦਰ ਬਿੱਟਾ ਅੰਕੁਸ਼ ਮਹਾਜਨ ਮੰਡਲ ਪ੍ਰਧਾਨ ਅਮਿਤ ਸੂਦ ਸਣੇ ਕਈ ਲੋਕ ਵੱਡੀ ਗਿਣਤੀ ਚ ਵੱਖ-ਵੱਖ ਵਾਡਾਂ ਦੇ ਲੋਕ ਹਾਜ਼ਰ ਸਨ। ਇਸ ਮੌਕੇ ਤੇ ਵਾਰਡ ਨੰਬਰ ਤਿੰਨ ਤੋਂ ਉਮੀਦਵਾਰ ਸਪਨਾ ਗੁਪਤਾ ਨੇ ਕਿਹਾ ਕਿ ਉਹ ਚੋਣ ਲੜਨ ਤੋਂ ਪਹਿਲਾਂ ਵੀ ਆਪਣੀ ਵਾਰਡ ਦੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਂਦੇ ਰਹੇ ਹਨ ਔਰ ਉਹਨਾਂ ਨੂੰ ਪੂਰੀ ਉਮੀਦਵਾਰ ਕੀ ਲੋਕ ਉਹਨਾਂ ਨੂੰ ਇਸ ਵਾਰ ਜ਼ਰੂਰ ਸੇਵਾ ਦਾ ਮੌਕਾ ਦੇਣਗੇ।

LEAVE A REPLY

Please enter your comment!
Please enter your name here