ਪੰਜਾਬ ਸਰਹਿੰਦ ਪੁਲਿਸ ਨੇ ਨਿਗਮ ਚੋਣਾਂ ਨੂੰ ਲੈ ਕੇ ਵਧਾਈ ਚੌਕਸੀ/ ਐਸਐਸਪੀ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ/ ਫਲੈਗ ਮਾਰਚ ਕੱਢ ਕੇ ਦਿੱਤਾ ਸੁਰੱਖਿਆ ਦਾ ਸੁਨੇਹਾ By admin - May 20, 2026 0 2 Facebook Twitter Pinterest WhatsApp ਸਰਹਿੰਦ ਪੁਲਿਸ ਨੇ ਆਗਾਮੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਹੈ। ਇਸੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸਰਹਿੰਦ ਮੰਡੀ ਪੁਲਿਸ ਚੌਂਕੀ ਵਿਖੇ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਕਾਨਦਾਰਾਂ ਨੇ ਆਪਣੀਆਂ ਮੁਸ਼ਕਿਲਾਂ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਐੱਸ.ਐੱਸ.ਪੀ. ਅਗਰਵਾਲ ਨੇ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅੰਸ਼ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੀਟਿੰਗ ਤੋਂ ਉਪਰੰਤ, ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਰੱਖਣ ਦੇ ਮਕਸਦ ਨਾਲ ਪੁਲਿਸ ਫੋਰਸ ਵੱਲੋਂ ਸਰਹਿੰਦ ਮੰਡੀ ਦੇ ਮੁੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਇੱਕ ਪ੍ਰਭਾਵਸ਼ਾਲੀ ‘ਫਲੈਗ ਮਾਰਚ’ ਵੀ ਕੱਢਿਆ ਗਿਆ। ਪੁਲਿਸ ਮੁਖੀ ਨੇ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ।