ਪੰਜਾਬ ਮੋਗਾ ਦੇ ਦਾਰਾਪੁਰ ’ਚ ਪਰਾਲੀ ਵਾਲੀ ਟਰਾਲੀ ਨੂੰ ਅੱਗ/ ਤਾਰਾਂ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ/ ਪਰਾਲੀ ਦੀਆਂ ਗੱਠਾਂ ਸਮੇਤ ਟਰਾਲੀ ਸੜ ਕੇ ਸੁਆਹ By admin - May 20, 2026 0 2 Facebook Twitter Pinterest WhatsApp ਮੋਗਾ ਦੇ ਪਿੰਡ ਦਾਰਾਪੁਰ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਰਾਲੀ ਦੀਆਂ ਗੱਠਾਂ ਨਾਲ ਭਰੀ ਇੱਕ ਟਰਾਲੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਕਾਰਨ ਚਿੰਗਾਰੀਆਂ ਨਿਕਲੀਆਂ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਟਰਾਲੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਪਰਾਲੀ ਦੀਆਂ ਗੱਠਾਂ ਸਮੇਤ ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਗਨੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।