ਗੁਰਦਾਸਪੁਰ ’ਚ ਦਵਾਈਆਂ ਦੀਆਂ ਦੁਕਾਨਾਂ ਬੰਦ/ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਬੰਦ ਰੱਖੀਆਂ ਦੁਕਾਨਾਂ/ ਦਵਾਈਆਂ ਦੀ ਆਨਲਾਈਨ ਵਿਕਰੀ ਬੰਦ ਕਰਨ ਦੀ ਮੰਗ

0
2

ਗੁਰਦਾਸਪੁਰ ਸ਼ਹਿਰ ਅੰਦਰ ਅੱਜ ਦਵਾਈਆਂ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰੱਖੀਆਂ ਗਈਆਂ। ਦੁਕਾਨਦਾਰਾਂ ਨੇ ਇਹ ਕਦਮ ਕੈਮਿਸਟ ਐਸੋਸੀਏਸ਼ਨ ਵੱਲੋਂ ਦਵਾਈਆਂ ਦੀ ਆਨਲਾਈਨ ਵਿਕਰੀ ਰੋਕਣ ਲਈ ਦਿੱਤੇ ਸੱਦੇ ਤਹਿਤ ਚੁੱਕਿਆ ਗਿਆ ਹੈ। ਦੱਸਣਯੋਗ ਹੈ ਕਿ ਭਾਰਤ ਭਰ ਦੇ ਕੈਮਿਸਟਾਂ ਨੇ ਆਨਲਾਈਨ ਦਵਾਈਆਂ ਦੀ ਵਿਕਰੀ ਖਿਲਾਫ ਦੁਕਾਨਾਂ ਬੰਦ ਕਰ ਕੇ ਹੜਤਾਲ ਉਤੇ ਬੈਠਣ ਦਾ ਸੱਦਾ ਦਿੱਤਾ ਸੀ, ਇਸੇ ਤਹਿਤ ਗੁਰਦਾਸਪੁਰ ਦੀ ਕੈਮਿਸਟ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਚਲਦੇ ਅੱਜ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ।
ਐਮਰਜੰਸੀ ਦੇ ਤੌਰ ਤੇ ਸਰਕਾਰੀ ਹਸਪਤਾਲ ਦੇ ਬਾਹਰ ਇੱਕ ਦੁਕਾਨ ਖੁੱਲੀ ਹੈ ਜਾਂ ਫਿਰ ਸਰਕਾਰੀ ਹਸਪਤਾਲ ਦੇ ਅੰਦਰ ਸਥਿਤ ਮੈਡੀਕਲ ਸਟੋਰ ਤੋਂ ਦਵਾਈਆਂ ਲਈਆਂ ਜਾ ਸਕਦੀਆਂ ਹਨ ਪਰ ਜ਼ਿਲ੍ਹੇ ਦੀਆਂ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਆਨਲਾਈਨ ਦਵਾਈਆਂ ਦੀ ਵਿਕਰੀ ਕਾਰਨ ਗ੍ਰਾਹਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਨਾ ਤਾਂ ਇਹਨਾਂ ਦੀ ਕੁਆਲਿਟੀ ਦਾ ਪਤਾ ਹੁੰਦਾ ਹੈ ਅਤੇ ਨਾ ਹੀ ਇਹ ਦਵਾਈਆਂ ਕਿੱਥੋਂ ਆਉਂਦੀਆਂ ਅਤੇ ਕਿੱਥੇ ਸਟੋਰ ਕੀਤੀਆਂ ਜਾਂਦੀਆਂ ਹਨ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ।
ਉਹਨਾਂ ਕਿਹਾ ਕਿ ਇਸ ਦੇ ਖਿਲਾਫ 15 ਮਈ ਨੂੰ ਉਹਨਾਂ ਵੱਲੋਂ ਕਾਲੀਆ ਪੱਟਿਆ ਬੰਨ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਦੇ ਚਲਦਿਆਂ ਅੱਜ ਸਾਰਾ ਦਿਨ ਦੁਕਾਨਾਂ ਬੰਦ ਰੱਖਿਆ ਜਾਣਗੀਆਂ। ਕੈਮਿਸਟ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਕੈਮਿਸਟ ਐਸੋਸੀਏਸ਼ਨ ਦੇਸ਼ ਭਰ ਅੰਦਰ ਵੱਡਾ ਸੰਘਰਸ਼ ਵਿੱਡਣ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here