ਪੰਜਾਬ ਝੋਨੇ ਦੇ ਸੀਜਨ ਬਾਰੇ ਖੇਤੀਬਾੜੀ ਮੰਤਰੀ ਦਾ ਬਿਆਨ/ ਨਹਿਰੀ ਪਾਣੀ ਤੇ ਬਿਜਲੀ ਦੇ ਪੁਖਤਾ ਪ੍ਰਬੰਧਾਂ ਦਾ ਦਾਅਵਾ/ 20 ਕਰੋੜ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ By admin - May 23, 2026 0 3 Facebook Twitter Pinterest WhatsApp ਖੇਤੀਬਾੜੀ ਮੰਤਰੀ ਗਰਮੀਤ ਸਿੰਘ ਖੁੱਡੀਆਂ ਅੱਜ ਆਪਣੇ ਹਲਕਾ ਲੰਬੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਂਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਗਲੀਆਂ ਨਾਲੀਆਂ ਦੀ ਮੁਰੰਮਤ ਉਤੇ 20 ਕਰੋੜ ਖਰਚ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ 4 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਤੇ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਝੋਨੇ ਦੇ ਸੀਜ਼ਨ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਤੇ ਬਿਜਲੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇਗੀ।