ਪੰਜਾਬ ਤਰਨ ਤਾਰਨ ਦੇ ਪਿੰਡ ਜੋਹਲ ਢਾਏ ਵਾਲਾ ’ਚ ਪ੍ਰਦਰਸ਼ਨ/ ਪਿੰਡ ’ਚੋਂ ਨਸ਼ੇ ਖਤਮ ਕਰਨ ਦੀ ਕੀਤੀ ਮੰਗ/ ਪੁਲਿਸ ’ਤੇ ਲਾਏ ਕਾਰਵਾਈ ਨਾ ਕਰਨ ਦੇ ਇਲਜ਼ਾਮ By admin - May 23, 2026 0 2 Facebook Twitter Pinterest WhatsApp ਤਾਰਨ ਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਦੇ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਪਿੰਡ ਵਿਚ ਨਸ਼ਿਆਂ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ, ਜਿਸ ਬਾਰੇ ਪ੍ਰਸ਼ਾਸਨ ਕੋਲ ਲਿਖਤੀ ਸ਼ਿਕਾਇਤ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਪਾਸੇ ਛੇਤੀ ਧਿਆਨ ਨਾ ਦਿੱਤਾ ਤਾਂ ਉਹ ਸੜਕਾਂ ਉਤੇ ਉਤਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।