ਅੰਮ੍ਰਿਤਸਰ ਪੁਲਿਸ ਵੱਲੋਂ ਖਤਰਨਾਕ ਮੁਲਜ਼ਮ ਗ੍ਰਿਫਤਾਰ/ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ/ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ਕੀਤਾ ਕਾਬੂ

0
2

 

ਅੰਮ੍ਰਿਤਸਕਰ ਕਮਿਸ਼ਨਰੇਟ ਪੁਲਿਸ ਨੇ ਫਤਹਿਪੁਰ ਖੇਤਰ ਵਿਚ ਦੋ ਖਤਰਨਾਕ ਅਪਰਾਧੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦੱਸਣ ਮੁਤਾਬਕ ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਦੋ ਹਥਿਆਰਬੰਦ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਮੁਲਜਮ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਵਾਸਤੇ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀ ਦੀ ਪਛਾਣ ਕੁਲਬੀਰ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜਦੋਂ ਕਿ ਦੂਜੇ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਮਾਇਆ ਵਜੋਂ ਹੋਈ ਹੈ। ਪੁਲਿਸ ਨੇ ਇਹਨਾਂ ਕੋਲੋ ਇੱਕ ਪਿਸਤੌਲ, 4 ਜ਼ਿੰਦਾ ਕਾਰਤੂਸ, 2 ਖਾਲੀ ਖੋਲ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਮੁਲਜ਼ਮ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਜਿਸ ਨੂੰ ਕਮਿਸ਼ਨਰੇਟ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਨਾਕਾਮ ਕਰ ਦਿੱਤਾ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਵਿਦੇਸ਼ੀ ਗੈਂਗਸਟਰ ਅੰਕੁਸ਼ ਬਾਹਮਣ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਦੋਵਾਂ ਦਾ ਪਿਛੋਕੜ ਅਪਰਾਧਿਕ ਹੈ ਅਤੇ ਉਹ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ। ਜ਼ਖਮੀ ਮੁਲਜ਼ਮ ਕੁਲਬੀਰ ਸਿੰਘ ਦੇ ਖਿਲਾਫ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਚੋਰੀ ਦੇ ਚਾਰ ਮਾਮਲੇ ਦਰਜ ਹਨ। ਇਸੇ ਤਰ੍ਹਾਂ ਜਸ਼ਨਦੀਪ ਸਿੰਘ ਉਰਫ ਮਾਇਆ ਦਾ ਵੀ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਅਸਲਾ ਐਕਟ ਦੇ ਤਹਿਤ ਦੋ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here