ਮਲੋਟ ’ਚ ਸੁਖਬੀਰ ਬਾਦਲ ਨੇ ਘੇਰੀ ਮਾਨ ਸਰਕਾਰ/ ਨਿਗਮ ਚੋਣਾਂ ਦੌਰਾਨ ਧੱਕੇਸ਼ਾਹੀ ਦੇ ਲਾਏ ਇਲਜ਼ਾਮ/ ਅਕਾਲੀ ਉਮੀਦਵਾਰ ਦਾ ਸਾਥ ਦੇਣ ਦੀ ਅਪੀਲ

0
2

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਨਿੱਜੀ ਮੈਰਿਜ ਪੈਲੇਸ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੱਤਾਧਾਰੀ ਧਿਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਪੰਜਾਬ ਦਾ ਚੋਣ ਕਮਿਸ਼ਨ ਸੱਤਾਧਾਰੀ ਧਿਰ ਦੇ ਕਹਿਣ ਮੁਤਾਬਕ ਵਿਚਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਨਿਰਪੱਖ ਹੋ ਕੇ ਕੰਮ  ਨਹੀਂ ਕਰਨਾ ਤਾਂ ਇਸ ਨੂੰ ਬੰਦ ਹੀ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇੱਕ ਵਿਧਾਇਕ ਵੱਲੋਂ ਦਰਵਾਜਾ ਬੰਦ ਕਰ ਕੇ ਵੋਟਾਂ ਪਵਾਉਣ ਦੀ ਗੱਲ ਬੇਹੱਦ ਨਿੰਦਣਯੋਗ ਹੈ। ਉਹਨਾਂ ਕਿਹਾ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਪਿਆਰ ਨਹੀਂ ਕਰਦੇ ਅਤੇ ਇਹ ਧੱਕੇ ਜਾਂ ਡਰਾ ਧਮਕਾ ਕੇ ਵੋਟਾਂ ਪਾਉਣਾ ਚਾਹੁੰਦੇ ਨੇ। ਉਨ੍ਹਾਂ ਲੋਕਾਂ ਨੂੰ ਖੇਤਰੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਜੋ ਖੇਤਰੀ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਨੂੰ ਖੁੱਲ ਕੇ ਸਾਹਮਣੇ ਆਉਣਾ ਚਾਹੀਦਾ ਹੈ ਤੇ ਦੱਸਣਾ ਚਾਹੀਦਾ ਹੈ ਕਿ ਰਜਿੰਦਰ ਗੁਪਤਾ ਨੇ ਕਿੰਨੇ ਪੈਸੇ ਦਿੱਤੇ ਹਨ ਤੇ ਲਵਲੀ ਵਾਲੇ ਕਿੰਨੇ ਪੈਸੇ ਦੇ ਕੇ ਮੈਂਬਰੀ ਲਈ ਸੀ।  ਮੁਲਾਜ਼ਮਾਂ ਨੂੰ ਡੀਏ ਨਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਦੀ ਭਰਤੀ ਬਾਦਲ ਦੀ ਸਰਕਾਰ ਵੇਲੇ ਕੀਤੀ ਸੀ ਅਤੇ ਡੀਏ ਦੀਆਂ ਕਿਸ਼ਤਾਂ ਤੇ ਹੋਰ ਭੱਤੇ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਦਿੱਤੇ ਗਏ ਸਨ। ਉਹਨਾਂ ਮੁਲਾਜ਼ਮਾਂ ਨੂੰ ਖੇਤਰੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਨੇ ਕਿਸੇ ਨੂੰ ਕੁੱਝ ਨਹੀਂ ਦੇਣਾ, ਇਸ ਲਈ ਆਪਣੀ ਖੇਤਰੀ ਪਾਰਟੀ ਦੀ ਮਜਬੂਤੀ ਲਈ  ਅੱਗੇ ਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here